ਮਾਨਸਾ, 21 ਮਈ (ਸ.ਰਿ.)- ਪਿਛਲੇ ਦਿਨੀਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਪਰਮਜੀਤ ਕੌਰ ਨੇ ਦੱਸਿਆ ਕਿ ਸੁਖਜੀਤ ਕੌਰ ਅਤੇ ਰਵਨੀਤ ਕੌਰ ਨੇ 45 ਕਿੱਲੋ ਵਰਗ 'ਚ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਮਨਦੀਪ ਕੌਰ ਤੀਸਰੇ ਸਥਾਨ 'ਤੇ ਰਹੀ | ਸਿਮਰਨਦੀਪ ਕੌਰ ਨੇ ਵੀ ਮੁਕਾਬਲਿਆਂ 'ਚ ਚੰਗਾ ਪ੍ਰਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਖਿਡਾਰਨਾਂ ਦੀ ਰਾਜ ਪੱਧਰੀ ਮੁਕਾਬਲਿਆਂ 'ਚ ਵੀ ਚੋਣ ਹੋਈ ਹੈ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਜੇਤੂ ਖਿਡਾਰਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |