04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਾਈ ਭਾਗੋ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ 'ਫਨ ਪਾਰਕ' ਦਾ ਆਨੰਦ ਮਾਣਿਆ <br/>

Ad Position 21
No active advertisement
ਹਾਰਡੀਜ਼ ਵਰਲਡ ਫਨ ਪਾਰਕ ਲੁਧਿਆਣਾ ਵਿਖੇ ਗਰੁੱਪ ਤਸਵੀਰ 'ਚ ਮਾਈ ਭਾਗੋ ਸਕੂਲ ਰੱਲਾ ਦੇ ਵਿਦਿਆਰਥੀ ਤੇ ਅਧਿਆਪਕ | ਅਜੀਤ ਤਸਵੀਰ<br/> 22-05-2026

ਜੋਗਾ, 21 ਮਈ (ਘੜੈਲੀ)- ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਦੇ ਵਿਦਿਆਰਥੀਆਂ ਨੂੰ ਸਰਵਪੱਖੀ ਵਿਕਾਸ, ਸਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦੀ ਲੜੀ ਤਹਿਤ ਹਾਰਡੀਜ਼ ਵਰਲਡ ਫਨ ਪਾਰਕ ਲੁਧਿਆਣਾ ਵਿਖੇ ਲਿਜਾਇਆ ਗਿਆ | ਪਿ੍ੰਸੀਪਲ ਸਵਿਤਾ ਕਾਠ ਦੀ ਨੇ ਦੱਸਿਆ ਕਿ ਅਧਿਆਪਕਾ ਸੰਦੀਪ ਕੌਰ, ਕਿਰਨਪ੍ਰੀਤ ਕੌਰ, ਕਰਮਜੀਤ ਕੌਰ ਤੇ ਅਧਿਆਪਕ ਮਨਜੋਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਫਨ ਪਾਰਕ ਪਹੁੰਚਣ ਉਪਰੰਤ ਵਾਟਰ ਪਾਰਕ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਰੋਮਾਂਚਕ ਝੂਲਿਆਂ ਦਾ ਭਰਪੂਰ ਅਨੰਦ ਮਾਣਿਆ | ਪਿ੍ੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਤੱਕ ਸੀਮਿਤ ਰੱਖਣਾ ਕਾਫ਼ੀ ਨਹੀਂ ਹੈ ਸਗੋਂ ਉਨ੍ਹਾਂ ਦੇ ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਬਹੁਤ ਜ਼ਰੂਰੀ ਹਨ | ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਲਵਪ੍ਰੀਤ ਕੌਰ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਭਾਈ ਬਹਿਲੋ ਕਾਲਜ ਦੀਆਂ ਖਿਡਾਰਨਾਂ ਅੱਵਲ
Ad Position 24