04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਕਿਯੂ (ਉਗਰਾਹਾਂ) ਵਲੋਂ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 22-05-2026

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਸ਼ਾਮ ਤੱਕ ਕਰਨ ਦੀ ਮੰਗ


ਮਾਨਸਾ, 21 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਸ਼ਾਮ ਤੱਕ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਇੱਥੇ ਬਿਜਲੀ ਮਹਿਕਮੇ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾ ਕੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਤੇ ਭਾਨ ਸਿੰਘ ਬਰਨਾਲਾ ਨੇ ਦੱਸਿਆ ਕਿ ਖੇਤੀ ਮੋਟਰਾਂ 'ਤੇ ਬਿਜਲੀ ਦੀ ਸਪਲਾਈ ਸਵੇਰੇ 9 ਤੋਂ ਸਿਰਫ਼ ਦੁਪਹਿਰ 2 ਵਜੇ ਤੱਕ ਦਿੱਤੀ ਜਾਂਦੀ ਹੈ ਪਰ ਕਿਸਾਨਾਂ ਨੇ ਹੁਣ ਝੋਨੇ ਦੀ ਪਨੀਰੀ ਲਗਾਉਣੀ ਹੈ ਜੋ ਦੁਪਹਿਰ ਸਮੇਂ ਵੱਧ ਗਰਮੀ ਹੋਣ ਕਰ ਕੇ ਲਗਾਈ ਨਹੀਂ ਜਾ ਸਕਦੀ | ਉਨ੍ਹਾਂ ਦੱਸਿਆ ਕਿ 18 ਮਈ ਨੂੰ ਖੇਤੀਬਾੜੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਸ਼ਾਮ ਤੱਕ ਕਰਵਾਉਣ ਸੰਬੰਧੀ ਐਕਸੀਅਨ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ, ਜਿਸ 'ਤੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਐਸ.ਡੀ.ਓ. ਮਾਨਸਾ ਡਵੀਜ਼ਨ ਗੁਰਬਖ਼ਸ਼ ਸਿੰਘ ਨੇ ਧਰਨੇ 'ਚ ਸ਼ਾਮਿਲ ਹੋ ਕੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਉੱਚ ਅਧਿਕਾਰੀਆਂ ਨਾਲ ਗੱਲ ਹੋ ਚੁੱਕੀ ਹੈ ਅਤੇ ਕੱਲ੍ਹ ਤੋਂ ਮੋਟਰਾਂ ਲਈ ਬਿਜਲੀ ਦੀ ਸਪਲਾਈ ਸ਼ਾਮ ਦੇ 6 ਵਜੇ ਤੱਕ ਕਰ ਦਿੱਤੀ ਜਾਵੇਗੀ, ਜਿਸ ਉਪਰੰਤ ਜਥੇਬੰਦੀ ਵਲੋਂ ਧਰਨਾ ਚੁੱਕ ਲਿਆ ਗਿਆ | ਇਸ ਮੌਕੇ ਕਿਸਾਨ ਆਗੂ ਲਾਭ ਸਿੰਘ ਖੋਖਰ, ਸੁਰਜੀਤ ਸਿੰਘ ਕੋਟ ਲੱਲੂ, ਜਸਵੰਤ ਸਿੰਘ ਉੱਭਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੋਟਧਰਮੂ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਈ ਭਾਗੋ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ 'ਫਨ ਪਾਰਕ' ਦਾ ਆਨੰਦ ਮਾਣਿਆ <br/>
Ad Position 24