03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕੋਟਧਰਮੂ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-05-2026
ਮਾਨਸਾ, 21 ਮਈ (ਸ.ਰਿ.)- ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਦੀ ਚੜ੍ਹਦੀਕਲਾ ਅਤੇ ਤਰੱਕੀ ਲਈ ਗੁਰਦੁਆਰਾ ਸੂਲੀਸਰ ਸਾਹਿਬ ਕੋਟਧਰਮੂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਟਰਾਂਸਪੋਰਟ ਸਟਾਫ਼ ਅਤੇ ਸੇਵਾ ਕਰਮਚਾਰੀਆਂ ਨਾਲ ਮਿਲ ਕੇ ਲੰਗਰ ਦੀ ਸੇਵਾ ਕੀਤੀ | ਪਿ੍ੰਸੀਪਲ ਸਤਵਿੰਦਰ ਕੌਰ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ 'ਚ ਧਾਰਮਿਕ ਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਗ੍ਰੰਥੀ ਸਿੰਘ ਸੁਖਵਿੰਦਰ ਸਿੰਘ, ਅਧਿਆਪਕ ਸਮਰਜੀਤ ਸਿੰਘ, ਪਰਮਜੀਤ ਕੌਰ, ਕਮਲਪ੍ਰੀਤ ਕੌਰ, ਪ੍ਰੀਤੀ ਭੰਗੂ, ਕੁਲਦੀਪ ਕੌਰ, ਜਸਪ੍ਰੀਤ ਕੌਰ, ਬਲਜੀਤ ਕੌਰ, ਪੁਨੀਤਾ, ਸਤਨਾਮ ਸਿੰਘ, ਕਰਨਦੀਪ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ 43 ਗ੍ਰਾਮ ਚਿੱਟਾ ਤੇ 500 ਗ੍ਰਾਮ ਅਫ਼ੀਮ ਬਰਾਮਦ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ <br/>
Ad Position 24