03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾਂਗਰਸੀ ਉਮੀਦਵਾਰ ਰਾਜਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 22-05-2026
ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)-ਨਗਰ ਪੰਚਾਇਤ ਭਗਤਾ ਭਾਈਕਾ ਦੇ ਵਾਰਡ ਨੰਬਰ-6 ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਰਾਜਵਿੰਦਰ ਸਿੰਘ ਰਾਜਾ ਵਲੋਂ ਅੱਜ ਆਪਣੇ ਸਮਰਥਕਾਂ ਸਮੇਤ ਵਾਰਡ ਦੇ ਘਰ-ਘਰ ਜਾ ਕੇ ਵੋਟਾਂ ਦੀ ਮੰਗ ਕੀਤੀ ਗਈ | ਇਸ ਸਮੇਂ ਸਮਰਥਕਾਂ ਵਲੋਂ ਉਨ੍ਹਾਂ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਨਗਰ ਪੰਚਾਇਤ ਭਗਤਾ ਭਾਈਕਾ ਦੇ ਸਾਬਕਾ ਪ੍ਰਧਾਨ ਬੂਟਾ ਸਿੰਘ ਸਿੱਧੂ ਦੇ ਨਜ਼ਦੀਕੀ ਸਮਝੇ ਜਾਂਦੇ ਕਾਂਗਰਸੀ ਉਮੀਦਵਾਰ ਰਾਜਵਿੰਦਰ ਸਿੰਘ ਰਾਜਾ ਨੇ ਅੱਜ ਆਪਣੇ ਵਾਰਡ ਦੇ ਵੋਟਰਾਂ ਨੂੰ ਉਨ੍ਹਾਂ ਦੇ ਹੱਕਾਂ ਦੀ ਹਰ ਲੜਾਈ ਲੜਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਵਿਕਾਸ ਕਾਰਜਾਂ ਲਈ ਅਹਿੰਮ ਭੂਮਿਕਾ ਅਦਾ ਕਰਨਗੇ ਅਤੇ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਤਤਪਰ ਰਹਿਣਗੇ | ਰਾਜਾ ਨੇ ਕਿਹਾ ਕਿ ਜਿੱਤ ਉਪਰੰਤ ਉਹ ਆਪਣੇ ਵਾਰਡ ਦੇ ਅਧੂਰੇ ਮਸਲੇ ਪਹਿਲ ਦੇ ਆਧਾਰਿਤ ਹੱਲ ਕਰਵਾਉਣ ਲਈ ਵਚਨਬੱਧ ਹੋਣਗੇ |

Ad Position 22
No active advertisement
ਪਿਛਲੀ ਖ਼ਬਰ 'ਆਜ਼ਾਦ' ਉਮੀਦਵਾਰ ਨਰਪਿੰਦਰ ਸਿੰਘ ਰਵੀ ਜਲਾਲ ਨੇ ਖੋਲਿ੍ਹਆ ਚੋਣ ਦਫ਼ਤਰ <br/> ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ 43 ਗ੍ਰਾਮ ਚਿੱਟਾ ਤੇ 500 ਗ੍ਰਾਮ ਅਫ਼ੀਮ ਬਰਾਮਦ
Ad Position 24