03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

'ਆਜ਼ਾਦ' ਉਮੀਦਵਾਰ ਨਰਪਿੰਦਰ ਸਿੰਘ ਰਵੀ ਜਲਾਲ ਨੇ ਖੋਲਿ੍ਹਆ ਚੋਣ ਦਫ਼ਤਰ <br/>

Ad Position 21
No active advertisement
ਅਜੀਤ ਡੈਸਕ 22-05-2026
ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ¢ ਇਸੇ ਤਹਿਤ ਵਾਰਡ ਨੰਬਰ-20 ਤੋਂ 'ਆਜ਼ਾਦ' ਉਮੀਦਵਾਰ ਨਰਪਿੰਦਰ ਸਿੰਘ ਰਵੀ ਜਲਾਲ ਨੇ ਸਥਾਨਕ ਭਾਗੂ ਰੋਡ 'ਤੇ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕਰ ਦਿੱਤਾ ਹੈ ¢ ਸਮਾਗਮ ਦੌਰਾਨ ਉਨ੍ਹਾਂ ਦੇ ਸਮਰਥਕਾਂ ਅਤੇ ਇਲਾਕਾ ਨਿਵਾਸੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਵਲੋਂ ਰਵੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਗਈ ¢ ਪੇਸ਼ੇ ਵਜੋਂ ਟਰਾਂਸਪੋਰਟਰ ਰਵੀ ਜਲਾਲ ਦਾ ਚੋਣ ਨਿਸ਼ਾਨ 'ਟਰੱਕ' ਹੈ, ਜਿਸ ਨੂੰ ਵੋਟਾਂ ਨਾਲ ਭਰਨ ਲਈ ਉਨ੍ਹਾਂ ਦੇ ਸਮਰਥਕਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ | ਇਸ ਮੌਕੇ ਸੰਬੋਧਨ ਕਰਦੇ ਹੋਏ ਨਰਪਿੰਦਰ ਸਿੰਘ ਰਵੀ ਜਲਾਲ ਨੇ ਕਿਹਾ ਕਿ ਸਾਡਾ ਵਾਰਡ, ਸਾਡਾ ਮਾਣ ਹੈ, ਜਿਸ ਦੇ ਵਿਕਾਸ ਲਈ ਅਤੇ ਵਾਰਡ ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਲਈ ਵਾਰਡ ਵਾਸੀਆਂ ਵਲੋਂ ਦਿੱਤੇ ਮਾਣ ਸਤਿਕਾਰ ਸਦਕੇ ਉਹ ਚੋਣ ਮੈਦਾਨ ਵਿਚ ਉਤਰੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਨ੍ਹਾਂ ਨੂੰ ਚੰਗਾ ਸਹਿਯੋਗ ਅਤੇ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਵਾਰਡ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਉਹ ਹਮੇਸ਼ਾ ਤਿਆਰ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਮੋਨਿਕਾ ਰਾਣੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਰਾਜਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>
Ad Position 24