03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਸੰਭਾਲੀ ਬੁਢਲਾਡਾ ਦੇ ਪਾਰਟੀ ਉਮੀਦਵਾਰਾਂ ਦੀ ਕਮਾਨ

Ad Position 21
No active advertisement
ਅਜੀਤ ਡੈਸਕ 22-05-2026
ਬੁਢਲਾਡਾ, 21 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਬੁਢਲਾਡਾ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ ਕਿਉਂਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਤੋਂ ਲੋਕ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ | ਉਨ੍ਹਾਂ ਵਾਰਡ ਨੰਬਰ-3 ਦੇ ਪਾਰਟੀ ਉਮੀਦਵਾਰ ਪਰਮਜੀਤ ਕੌਰ, ਵਾਰਡ ਨੰ: 11 ਤੋਂ ਅਨੂ ਸ਼ਰਮਾ, ਵਾਰਡ ਨੰਬਰ 15 ਤੋਂ ਸੁਖਵਿੰਦਰ ਕੌਰ ਸੁੱਖੀ ਅਤੇ ਵਾਰਡ ਨੰਬਰ 19 ਤੋਂ ਜਸਪਾਲ ਕੌਰ ਦੇ ਹੱਕ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਝਲਬੂਟੀ, ਹਾਕਮ ਸਿੰਘ, ਜੱਸਲ ਬੰਟੂ ਕਣਕਵਾਲੀਆ, ਦਾਰਾ ਸਿੰਘ ਜੱਸਲ, ਜਥੇਦਾਰ ਤਾਰਾ ਸਿੰਘ ਵਿਰਦੀ, ਸੁਰਜੀਤ ਸਿੰਘ ਟੀਟਾ, ਬਲਵਿੰਦਰ ਸਿੰਘ ਕਾਕਾ ਕੋਚ, ਜਸਵੀਰ ਸਿੰਘ ਜੱਸੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦੇ ਵੱਖ-ਵੱਖ ਉਮੀਦਵਾਰਾਂ ਵਲੋਂ ਚੋਣ ਸਰਗਰਮੀਆਂ ਤੇਜ਼ ਅਗਲੀ ਖ਼ਬਰ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ <br/>
Ad Position 24