03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੰਗਤ ਰਾਏ ਬਾਂਸਲ ਨੇ ਰੋਮਾ ਅਗਰਵਾਲ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ

Ad Position 21
No active advertisement
ਅਜੀਤ ਡੈਸਕ 22-05-2026
ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਪਰਿਵਾਰ ਸਮੇਤ ਨਗਰ ਕੌਂਸਲ ਮਾਨਸਾ ਦੇ ਵੱਖ-ਵੱਖ ਵਾਰਡਾਂ 'ਚ ਉਤਾਰੇ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਦਿਨ-ਰਾਤ ਚੋਣ ਪ੍ਰਚਾਰ 'ਚ ਰੁੱਝੇ ਹੋਏ ਹਨ | ਬੀਤੀ ਸ਼ਾਮ ਉਨ੍ਹਾਂ ਵਾਰਡ ਨੰਬਰ 21 ਤੋਂ ਪਾਰਟੀ ਉਮੀਦਵਾਰ ਰੋਮਾ ਅਗਰਵਾਲ ਦੇ ਹੱਕ 'ਚ ਚੋਣ ਜਲਸੇ ਨੂੰ ਸੰਬੋਧਨ ਕੀਤਾ | ਉਨ੍ਹਾਂ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਕਿ ਭਵਿੱਖ 'ਚ ਸ਼ਹਿਰ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ ਹਰ ਖੇਤਰ 'ਚ ਮੋਹਰੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਅਗਲੇ ਵਰ੍ਹੇ 2027 'ਚ ਪੰਜਾਬ 'ਚ ਵੀ ਭਾਜਪਾ ਦੀ ਸਰਕਾਰ ਬਣੇਗੀ | ਸ੍ਰੀ ਬਾਂਸਲ ਨੇ 'ਆਪ' ਸਰਕਾਰ ਨੂੰ ਲੋਕ ਵਾਅਦਿਆਂ 'ਤੇ ਖਰੀ ਨਾ ਉੱਤਰਨ ਵਾਲੀ ਗਰਦਾਨਦਿਆਂ ਆਖਿਆ ਕਿ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਗੜਬੜਾਈ ਹੋਈ ਹੈ ਅਤੇ ਲੋਕ ਸਹਿਮ 'ਚ ਦਿਨ ਕੱਟ ਰਹੇ ਹਨ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਉਣ | ਚੋਣ ਜਲਸੇ ਨੂੰ ਭਾਜਪਾ ਆਗੂ ਮੰਜੂ ਬਾਂਸਲ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ, 'ਆਪ', ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਚੋਣ ਪਿੜ 'ਚ <br/> ਮਾਨਸਾ ਦੇ ਵਾਰਡ ਨੰਬਰ 5 'ਚ ਚੋਣ ਅਖਾੜਾ ਭ... ਅਗਲੀ ਖ਼ਬਰ ਨਗਰ ਕੌਂਸਲ ਦੇ ਵੱਖ-ਵੱਖ ਉਮੀਦਵਾਰਾਂ ਵਲੋਂ ਚੋਣ ਸਰਗਰਮੀਆਂ ਤੇਜ਼
Ad Position 24