ਬਰੇਟਾ, 21 ਮਈ (ਪਾਲ ਸਿੰਘ ਮੰਡੇਰ)- ਸਥਾਨਕ ਨਗਰ ਕੌਂਸਲ ਦੀਆਂ ਚੋਣਾਂ 'ਚ ਵੱਖੋ-ਵੱਖਰੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਭਾਰਤੀ ਜਨਤਾ ਪਾਰਟੀ ਦੀ ਵਾਰਡ ਨੰ. 1 'ਚੋਂ ਉਮੀਦਵਾਰ ਜਸਪਾਲ ਕੌਰ ਦੇ ਹੱਕ 'ਚ ਪ੍ਰਧਾਨ ਰਾਜ ਕੁਮਾਰ ਬਾਂਸਲ ਦੀ ਅਗਵਾਈ ਹੇਠ ਚੋਣ ਪ੍ਰਚਾਰ ਕੀਤਾ ਗਿਆ, ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ, ਸੀਨੀਅਰ ਆਗੂ ਬਲਵਿੰਦਰ ਸਿੰਘ ਪਟਵਾਰੀ, ਐਸ.ਸੀ. ਮੋਰਚਾ ਦੇ ਓਮ ਲਾਲ ਬਾਲਮੀਕੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਆਗੂਆਂ ਨੇ ਵੋਟਰਾਂ ਨੂੰ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਜਾਣੂ ਕਰਵਾਇਆ ਅਤੇ ਜਸਪਾਲ ਕੌਰ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਡਿੰਪਲ ਸ਼ਰਮਾ, ਨਰਿੰਦਰ ਕੁਮਾਰ, ਕਾਲਾ ਸਿੰਘ, ਕਸ਼ਮੀਰ ਸਿੰਘ, ਮੋਤੀ ਸਿੰਘ, ਜਗਤਾਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |