10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪ੍ਰੇਮ ਕੁਮਾਰ ਅਰੋੜਾ ਨੇ ਕੁਲਵੰਤ ਕੌਰ ਦੇ ਹੱਕ 'ਚ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

Ad Position 21
No active advertisement
ਅਜੀਤ ਡੈਸਕ 23-05-2026
ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਸਥਾਨਕ ਨਗਰ ਕੌਂਸਲ ਦੇ ਵਾਰਡ ਨੰ. 1 ਤੋਂ ਪਾਰਟੀ ਉਮੀਦਵਾਰ ਕੁਲਵੰਤ ਕੌਰ ਦੇ ਹੱਕ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਉਮੀਦਵਾਰ ਨੂੰ ਸ਼ਾਨਦਾਰ ਜਿੱਤ ਦਿਵਾਈ ਜਾਵੇ ਤਾਂ ਕਿ ਸ਼ਹਿਰ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ | ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲੇ੍ਹ ਦੇ ਪਿੰਡਾਂ/ਸ਼ਹਿਰਾਂ ਦਾ ਵਿਕਾਸ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ ਜਦਕਿ ਮਾਨਸਾ ਸ਼ਹਿਰ ਦੇ ਵਿਕਾਸ ਲਈ ਤਾਂ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਹਮੇਸ਼ਾ ਤਤਪਰ ਰਹੇ ਹਨ | ਇਕੱਠਾਂ ਨੂੰ ਪਾਰਟੀ ਦੇ ਬੁਲਾਰੇ ਐਡਵੋਕੇਟ ਕੇ.ਐਸ. ਮਠਾੜੂ, ਉਮੀਦਵਾਰ ਦੇ ਪਤੀ ਤੇ ਅਕਾਲੀ ਆਗੂ ਜੁਗਰਾਜ ਸਿੰਘ ਰਾਜ ਪੇਂਟਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜਸਵੰਤ ਸਿੰਘ ਵਾਲੀਆ, ਗੁਰਪਿਆਰ ਸਿੰਘ ਪਿਆਰੀ, ਸੁਖਪਾਲ ਸਿੰਘ ਮਾਨਸ਼ਾਹੀਆ, ਭੋਲਾ ਸਿੰਘ, ਗੁਰਜੰਟ ਸਿੰਘ, ਗੁਰਚਰਨ ਸਿੰਘ, ਬਹਾਦਰ ਸਿੰਘ, ਕਿ੍ਸ਼ਨ ਗੇਲੀ, ਨਿਰਮਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਪਰਮਜੀਤ ਕੌਰ ਸੈਣੀ ਨੂੰ ਕੁਲਫੀਆਂ ਨਾਲ ਤੋਲਿਆ ਅਗਲੀ ਖ਼ਬਰ ਅਕਾਲੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਦੇ ਚੋਣ ਦਫ਼ਤਰ ਦਾ ਉਦਘਾਟਨ
Ad Position 24