ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ)- ਵਾਰਡ ਨੰਬਰ 7 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਕੌਰ ਪਤਨੀ ਰਜਿੰਦਰ ਸਿੰਘ ਸਾਬਕਾ ਕੌਂਸਲਰ ਨੂੰ ਅੱਜ ਵਾਰਡ ਵਾਸੀਆਂ ਵਲੋਂ ਕੁਲਫ਼ੀਆਂ ਨਾਲ ਤੋਲਿਆ ਗਿਆ | ਸੰਬੋਧਨ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਨਿਸ਼ਾਨ ਸਿੰਘ ਨੇ ਕਿਹਾ ਕਿ ਇੱਕ ਇਮਾਨਦਾਰ ਤੇ ਸਾਫ਼ ਸੁਥਰੀ ਛਵੀ ਵਾਲੇ ਰਜਿੰਦਰ ਸਿੰਘ ਸੈਣੀ ਦੇ ਪਰਿਵਾਰ ਨੂੰ ਸਮੁੱਚੇ ਵਾਰਡ ਦੇ ਲੋਕ ਪਿਆਰ ਕਰਦੇ ਹਨ ਜਿਸ ਸਦਕਾ ਉਹ ਇਸ ਵਾਰਡ ਤੋਂ ਪਹਿਲਾਂ ਵੀ ਜੇਤੂ ਰਹੇ ਸਨ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਰਜਿੰਦਰ ਸਿੰਘ ਸੈਣੀ ਵੱਲੋਂ ਆਪਣੇ ਕੌਂਸਲਰ ਕਾਰਜਕਾਲ ਦੌਰਾਨ ਕਰਵਾਏ ਗਏ ਵਾਰਡ ਦੇ ਵਿਕਾਸ ਕਾਰਜਾਂ ਸਦਕਾ ਉਨ੍ਹਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ | ਇਸ ਮੌਕੇ ਵੱਡੀ ਗਿਣਤੀ ਵਾਰਡ ਵਾਸੀ ਮੌਜੂਦ ਸਨ |