10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ਼ਹਿਰ ਦੇ ਬਹੁਪੱਖੀ ਵਿਕਾਸ ਲਈ 'ਆਪ' ਉਮੀਦਵਾਰਾਂ ਨੂੰ ਜਿਤਾਇਆ ਜਾਵੇ-ਮਾਤਾ ਹਰਪਾਲ ਕੌਰ

Ad Position 21
No active advertisement
ਅਜੀਤ ਡੈਸਕ 23-05-2026
ਮਾਨਸਾ, 22 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਅੱਜ ਸ਼ਾਮ ਨਗਰ ਕੌਂਸਲ ਮਾਨਸਾ ਦੇ ਵੱਖ-ਵੱਖ ਵਾਰਡਾਂ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ | ਉਨ੍ਹਾਂ ਦਾਅਵਾ ਵੀ ਕੀਤਾ ਕਿ ਨਗਰ ਕੌਂਸਲ ਮਾਨਸਾ 'ਚ ਸੱਤਾਧਾਰੀ ਧਿਰ ਨਾਲ ਸਬੰਧਿਤ ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ 'ਮਾਵਾਂ-ਧੀਆਂ' ਸਤਿਕਾਰ ਯੋਜਨਾ ਤਹਿਤ ਹਰ ਔਰਤ ਨੂੰ ਵਾਅਦੇ ਮੁਤਾਬਿਕ ਪ੍ਰਤੀ ਮਹੀਨਾ ਜਲਦ ਰਾਸ਼ੀ ਅਦਾ ਕੀਤੀ ਜਾਵੇਗੀ | ਹਰਪਾਲ ਕੌਰ ਨੇ ਵਾਰਡ ਨੰਬਰ 3 ਤੋਂ ਸ਼ਰਨਜੀਤ ਕੌਰ ਰਾਮਗੜ੍ਹੀਆ, 8 ਤੋਂ ਹਰਪਾਲ ਸਿੰਘ ਪਾਲੀ, 9 ਤੋਂ ਰਾਜਵਿੰਦਰ ਕੌਰ, 11 ਤੋਂ ਵੀਰਪਾਲ ਕੌਰ, 13 ਤੋਂ ਰੰਜਨਾ, 17 ਤੋਂ ਇੰਦਰਜੀਤ ਕੌਰ, 25 ਤੋਂ ਕਰਮਜੀਤ ਕੌਰ ਅਤੇ ਵਾਰਡ ਨੰਬਰ 26 ਤੋਂ ਕ੍ਰਿਸ਼ਨ ਸਿੰਘ ਦੇ ਹੱਕ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ 'ਆਪ' ਸਰਕਾਰ ਦੌਰਾਨ ਸ਼ਹਿਰ ਦਾ ਵਿਕਾਸ ਵਧੇਰੇ ਹੋਇਆ ਹੈ, ਜੋ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਸਰਹਿੰਦ ਡਰੇਨ 'ਚ ਸੀਵਰੇਜ ਦਾ ਪਾਣੀ ਪਾਉਣ ਦਾ ਪ੍ਰੋਜੈਕਟ 15 ਜੂਨ ਨੂੰ ਚਾਲੂ ਹੋ ਜਾਵੇਗਾ | ਇਕੱਠਾਂ ਨੂੰ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਵਿੰਗ ਦੇ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਰਮੇਸ਼ ਕੁਮਾਰ ਖਿਆਲਾ ਆਦਿ ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 6 'ਚੋਂ 6 ਉਮੀਦਵਾਰ ਚੋਣ ਮੈਦਾਨ 'ਚ ਅਗਲੀ ਖ਼ਬਰ ਮਾਨਸਾ 'ਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ 'ਆਪ' ਉਮੀਦਵਾਰਾਂ ਨੂੰ ਜਿਤਾਇਆ ਜਾਵੇ-ਮ...
Ad Position 24