10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਅਧਿਕਾਰੀਆਂ ਵਲੋਂ ਮਾਨਸਾ ਤੇ ਬੁਢਲਾਡਾ ਦੇ ਪੋਲਿੰਗ ਬੂਥਾਂ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 23-05-2026
ਮਾਨਸਾ, 22 ਮਈ (ਗੁਰਚੇਤ ਸਿੰਘ ਫੱਤੇਵਾਲੀਆ)- 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ 'ਤੇ ਸਮੂਹ ਚੋਣ ਤੇ ਸਹਾਇਕ ਚੋਣ ਅਫ਼ਸਰਾਂ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ | ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ ਨੇ ਨਗਰ ਕੌਂਸਲ ਮਾਨਸਾ ਅਤੇ ਉਪ-ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ ਨੇ ਨਗਰ ਕੌਂਸਲ ਬੁਢਲਾਡਾ ਅਧੀਨ ਆਉਂਦੇ ਪੋਲਿੰਗ ਬੂਥਾਂ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਇਸ ਦੌਰੇ ਦਾ ਮੁੱਖ ਮਕਸਦ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸਹੂਲਤਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਸੀ | ਨਿਰੀਖਣ ਟੀਮਾਂ ਨੇ ਸੰਬੰਧਿਤ ਇਮਾਰਤਾਂ ਦੇ ਇੰਚਾਰਜ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਚੋਣਾਂ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲੈਣ | ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਸ਼ਾਂਤੀਪੂਰਵਕ ਤਰੀਕੇ ਨਾਲ ਵੋਟ ਪਾਉਣ ਲਈ ਅੱਗੇ ਆਉਣ |
Ad Position 22
No active advertisement
ਪਿਛਲੀ ਖ਼ਬਰ ਇਮਾਨਦਾਰ ਉਮੀਦਵਾਰ ਚੁਣਨ ਨਾਲ ਹੀ ਹੋਵੇਗਾ ਬੁਢਲਾਡਾ ਸ਼ਹਿਰ ਦਾ ਵਿਕਾਸ-ਕਾ: ਅਰਸ਼ੀ ਅਗਲੀ ਖ਼ਬਰ ਮਾਨਸਾ ਦੇ ਅÏਰਤਾਂ ਲਈ ਰਾਖਵੇਂ ਵਾਰਡ ਨੰਬਰ 3 'ਚ ਚੋਣ ਸਰਗਰਮੀਆਂ ਸਿਖਰ 'ਤੇ
Ad Position 24