10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ 'ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਤਹਿਤ ਗਤੀਵਿਧੀਆਂ

Ad Position 21
No active advertisement
ਅਜੀਤ ਡੈਸਕ 23-05-2026
ਮਾਨਸਾ, 22 ਮਈ (ਵਿ.ਪ੍ਰਤੀ)- ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ 'ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ' ਤਹਿਤ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਡੇਂਗੂ ਜਾਗਰੂਕਤਾ ਸੰਬੰਧੀ ਸਰਵੇ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਲਾਰਵਾ ਚੈੱਕ ਕਰਨ ਦੇ ਨਾਲ ਹੀ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਟਾਇਰਾਂ, ਟੁੱਟੇ ਭੱਜੇ ਬਰਤਨਾਂ ਆਦਿ 'ਚ ਪਾਣੀ ਭਰਨ ਨਾਲ ਡੇਂਗੂ, ਚਿਕਨਗੁਨੀਆ, ਮਲੇਰੀਆ ਆਦਿ ਬਿਮਾਰੀਆਂ ਫੈਲਦੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਤੇ ਦਫ਼ਤਰਾਂ 'ਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਸੰਤੋਸ਼ ਭਾਰਤੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ, ਦਰਸ਼ਨ ਸਿੰਘ, ਤਿਰਲੋਕ ਸਿੰਘ, ਰਾਮ ਕੁਮਾਰ, ਕਿ੍ਸ਼ਨ ਕੁਮਾਰ, ਬਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਅਗਲੀ ਖ਼ਬਰ ਜੋਗਾ ਦੇ ਵਾਰਡ ਨੰ. 11 ਤੋਂ ਸਤਵੀਰ ਕੌਰ ਨੇ ਘਰ-ਘਰ ਵੋਟਾਂ ਮੰਗੀਆਂ
Ad Position 24