11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਿਹਤ ਵਿਭਾਗ ਵਲੋਂ ਪਿੰਡ ਨੰਗਲ ਕਲਾਂ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਗਮ

Ad Position 21
No active advertisement
ਅਜੀਤ ਡੈਸਕ 24-05-2026
ਮਾਨਸਾ, 23 ਮਈ (ਸ.ਰਿ.)- ਸਿਹਤ ਵਿਭਾਗ ਵਲੋਂ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਪਿੰਡ ਨੰਗਲ ਕਲਾਂ ਦੇ ਸਰਕਾਰੀ ਸਕੂਲ ਅਤੇ ਖ਼ਾਲਸਾ ਆਯੁਰਵੈਦਿਕ ਰੂਰਲ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਏ ਗਏ | ਸਿਹਤ ਸੁਪਰਵਾਈਜ਼ਰ ਰਾਮ ਕੁਮਾਰ ਤੇ ਸਿਹਤ ਅਧਿਕਾਰੀ ਚਾਨਣ ਦੀਪ ਸਿੰਘ ਨੇ ਮੌਸਮੀ ਬਿਮਾਰੀਆਂ ਦੇ ਕਾਰਨਾਂ ਅਤੇ ਬਚਾਅ ਬਾਰੇ ਸਮਝਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਘਰਾਂ 'ਚ ਲੱਗੇ ਕੂਲਰਾਂ, ਫ਼ਰਿਜਾਂ ਦੀਆਂ ਪਿਛਲੀਆਂ ਟਰੇਆਂ, ਗਮਲਿਆਂ, ਪੰਛੀਆਂ ਦੇ ਪਾਣੀ ਵਾਲੇ ਬਰਤਨਾਂ ਅਤੇ ਟੁੱਟੇ-ਭੱਜੇ ਸਾਮਾਨ ਨੂੰ ਹਰ ਸ਼ੁੱਕਰਵਾਰ ਚੰਗੀ ਤਰ੍ਹਾਂ ਸਾਫ਼ ਕਰ ਕੇ ਸੁਕਾਉਣ ਦੀ ਹਦਾਇਤ ਕੀਤੀ, ਤਾਂ ਜੋ ਮੱਛਰਾਂ ਦਾ ਲਾਰਵਾ ਪੈਦਾ ਨਾ ਹੋ ਸਕੇ | ਪਿ੍ੰਸੀਪਲ ਸੁਨੀਲ ਕੱਕੜ, ਹਰਜੀਤ ਕੌਰ ਤੇ ਵੀਰਪਾਲ ਕੌਰ ਨੇ ਵੀ ਅਹਿਮ ਨੁਕਤੇ ਸਾਂਝੇ ਕੀਤੇ |
ਸੀ.ਪੀ.ਆਈ.(ਐਮ) ਵਲੋਂ ਕਾਂਗਰਸ ਅਤੇ ਆਜ਼ਾਦ ਉਮੀਦਵਾਰਾਂ ਨੂੰ ਸਮਰਥਨ
ਮਾਨਸਾ, 23 ਮਈ (ਧਾਲੀਵਾਲ)- ਸੀ.ਪੀ.ਆਈ.(ਐਮ) ਸ਼ਹਿਰੀ ਕਮੇਟੀ ਦੀ ਮੀਟਿੰਗ ਸਥਾਨਕ ਟਾਂਡੀਆਂ ਭਵਨ ਵਿਖੇ ਕਾ. ਅਮਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਨਗਰ ਕੌਂਸਲ ਮਾਨਸਾ ਦੇ ਵਾਰਡ ਨੰਬਰ 13 ਤੋਂ ਆਜ਼ਾਦ ਉਮੀਦਵਾਰ ਕਿਰਨਾ ਰਾਣੀ, 18 ਤੋਂ ਆਜ਼ਾਦ ਉਮੀਦਵਾਰ ਅਰਪਿਤ ਚੌਧਰੀ ਅਤੇ 24 ਤੋਂ ਆਜ਼ਾਦ ਉਮੀਦਵਾਰ ਵਿਨੋਦ ਕੁਮਾਰ ਭੰਮਾ ਨੂੰ ਸਮਰਥਨ ਦਿੱਤਾ ਗਿਆ ਹੈ | ਸ਼ਹਿਰ ਦੇ ਬਾਕੀ ਵਾਰਡਾਂ 'ਚ ਕਾਂਗਰਸ ਪਾਰਟੀ ਦੇ ਸਾਫ਼ ਸੁਥਰੀ ਦਿੱਖ ਵਾਲੇ ਉਮੀਦਵਾਰਾਂ ਦੀ ਵੀ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਾਰਡ 'ਚ ਆਜ਼ਾਦ ਉਮੀਦਵਾਰ ਭਾਜਪਾ ਦੇ ਉਮੀਦਵਾਰ ਨੂੰ ਹਰਾਉਣ ਦੀ ਸਮਰੱਥਾ ਰੱਖਦਾ ਹੈ ਤਾਂ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਵਰਕਰ ਆਜ਼ਾਦ ਉਮੀਦਵਾਰ ਨੂੰ ਜਿਤਾਉਣ ਲਈ ਰੋਲ ਅਦਾ ਕਰਨਗੇ | ਇਸ ਮੌਕੇ ਕਾ. ਸੀਤਾ ਰਾਮ ਗੋਇਲ, ਪਵਨ ਕੁਮਾਰ ਗਰਗ, ਸੁਰੇਸ਼ ਕੁਮਾਰ ਮਾਨਸਾ, ਬੀਰਬਲ ਸਿੰਘ ਚੌਹਾਨ, ਦਰਸ਼ਨ ਸਿੰਘ ਜੋਗਾ, ਰਾਮ ਕੁਮਾਰ ਮਾਨਸਾ, ਅਮਨਦੀਪ ਸਿੰਘ ਬਿੱਟੂ, ਸੰਜੀਤ ਕੁਮਾਰ ਗੁਪਤਾ, ਰਾਜੂ ਗੋਸਵਾਮੀ, ਰਾਜ ਕੁਮਾਰ ਗਰਗ ਆਦਿ ਹਾਜ਼ਰ ਸਨ |
ਆਜ਼ਾਦ ਉਮੀਦਵਾਰ ਗੁਰਮੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਤੇਜ
ਲਹਿਰਾ ਮੁਹੱਬਤ, 23 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ. 5 ਦੇ ਜਨਰਲ ਇਸਤਰੀ 'ਚੋਂ ਆਜ਼ਾਦ ਚੋਣ ਲੜ ਰਹੇ ਉਮੀਦਵਾਰ ਗੁਰਮੀਤ ਕੌਰ ਪਤਨੀ ਕੁਲਵਿੰਦਰ ਸਿੰਘ ਕਿੰਦੀ ਦੇ ਹੱਕ ਵਿੱਚ ਉਨ੍ਹਾਂ ਦੇ ਸਮਰੱਥਕਾਂ ਵਲੋਂ ਅੱਜ ਚੋਣ ਪ੍ਰਚਾਰ ਤੇਜ ਕਰਦਿਆਂ ਵੋਟਰਾਂ ਨੂੰ ਘਰ-ਘਰ ਜਾ ਅਪੀਲ ਕੀਤੀ ਗਈ | ਨਗਰ ਲਹਿਰਾ ਮੁਹੱਬਤ ਦਾ ਯੂਥ ਆਗੂ ਕੁਲਵਿੰਦਰ ਸਿੰਘ ਕਿੰਦੀ ਸਪੁੱਤਰ ਸਾਬਕਾ ਸਰਪੰਚ ਕੁਲਵੰਤ ਸਿੰਘ ਦਾ ਪਰਿਵਾਰ ਸਮਾਜ ਵਿਚ ਵਧੀਆ ਰਸੂਖ਼ ਰੱਖਦਾ ਹੈ ਤੇ ਹਰ ਸਮੇਂ ਲੋਕਾਂ ਨਾਲ ਤੁਰਦੇ ਹਨ ਤੇ ਵੱਡੀ ਗਿਣਤੀ ਵਿੱਚ ਯੂਥ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ | ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਗੁਰਮੀਤ ਕੌਰ ਦਾ ਕਹਿਣਾ ਹੈ ਕਿ ਸਿਆਸਤ ਤੋਂ ਪਹਿਲਾਂ ਸਾਨੂੰ ਆਪਣਾ ਭਾਈਚਾਰਾ ਹੈ, ਜਿਸ ਦੇ ਸਹਿਯੋਗ ਨਾਲ ਉਹ ਆਪਣੇ ਵਾਰਡ ਦੇ ਲੋਕਾਂ ਦੀ ਸੇਵਾ ਕਰਨ ਲਈ ਅੱਗੇ ਆਏ ਹਨ |

Ad Position 22
No active advertisement
ਪਿਛਲੀ ਖ਼ਬਰ ਬਰੇਟਾ ਦੇ ਵਾਰਡ ਨੰਬਰ 12 'ਚ ਬਦਰੀ ਪਰਸ਼ਾਦ ਨੇ ਚੋਣ ਪ੍ਰਚਾਰ ਕੀਤਾ <br/> ਅਗਲੀ ਖ਼ਬਰ ਡਾਇਰੈਕਟਰ ਐਸ.ਸੀ.ਈ.ਆਰ.ਟੀ. ਨੇ ਡਾਇਟ ਅਹਿਮਦਪੁਰ ਦਾ ਕੀਤਾ ਦੌਰਾ <br/>
Ad Position 24