14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਸ਼ਾ ਛੁਡਾਊ ਕੇਂਦਰ ਤੋਂ ਭੱਜੇ ਨੌਜਵਾਨ ਦੀ ਲਾਸ਼ ਮਿਲੀ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਅਵਤਾਰ ਸਿੰਘ ਕੈਂਥ)- ਸਥਾਨਕ ਮਾਡਲ ਟਾਊਨ ਦੇ ਮੱਛੀ ਚੌਕ ਨੇੜੇ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਵਿੱਕੀ ਕੁਮਾਰ ਐਂਬੂਲੈਂਸ ਲੈ ਕੇ ਘਟਨਾ ਸਥਾਨ 'ਤੇ ਪਹੁੰਚੀ ¢ ਸਿਵਲ ਲਾਈਨ ਥਾਣੇ ਦੀ ਪੁਲਿਸ ਮੌਕੇ 'ਤੇ ਮੌਜੂਦ ਸੀ ¢ ਸਹਾਰਾ ਸੇਵਾ ਜਨ ਦੇ ਮੁਖੀ ਦੇ ਕਹਿਣ ਅਨੁਸਾਰ ਮਿ੍ਤਕ ਦੋ ਦਿਨ ਪਹਿਲਾਂ ਨਸ਼ਾ ਛੁਡਾਊ ਕੇਂਦਰ ਤੋਂ ਭੱਜਿਆ ਸੀ ਜੋ ਕਿ ਪਹਿਲਾਂ ਹੀ ਨਸ਼ੇ ਦਾ ਆਦੀ ਸੀ, ਜਿਸ ਕਾਰਨ ਉਸ ਦੀ ਮੌਤ ਹੋਈ ਲੱਗਦੀ ਹੈ ¢ ਉਨ੍ਹਾਂ ਅੱਗੇ ਦੱਸਿਆ ਹੈ ਕਿ ਮਿ੍ਤਕ ਦੇ ਦੋ ਭਰਾ ਪਹਿਲਾਂ ਹੀ ਨਸ਼ੇ ਦੇ ਮਾਮਲੇ ਵਿਚ ਬਠਿੰਡਾ ਜੇਲ੍ਹ ਵਿਚ ਬੰਦ ਹਨ¢ ਮਿ੍ਤਕ ਦੇ ਪਰਿਵਾਰ ਵਿਚ ਕੋਈ ਹੋਰ ਨਹੀਂ ਸੀ ¢ ਸਹਾਰਾ ਟੀਮ ਮਿ੍ਤਕ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ¢ ਸਹਾਰਾ ਜਨ ਸੇਵਾ ਦੇ ਪ੍ਰਧਾਨ ਨੇ ਕਿਹਾ ਕਿ ਮਿ੍ਤਕ ਨੌਜਵਾਨ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਉਹ ਨਹੀਂ ਮਿਲੇ ਤਾਂ ਸਹਾਰਾ ਟੀਮ ਵਲੋਂ ਅੰਤਿਮ ਸੰਸਕਾਰ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਅੱਗ ਲੱਗਣ ਨਾਲ ਦੋ ਮੈਡੀਕਲ ਸਟੋਰਾਂ 'ਚ ਪਈਆਂ ਲੱਖਾਂ ਦੀਆਂ ਦਵਾਈਆਂ ਸੜ ਕੇ ਸੁਆਹ ਅਗਲੀ ਖ਼ਬਰ ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
Ad Position 24