ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨਗਰ ਕੌਂਸਲ ਤੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਲੋਂ ਫਲੈਗ ਮਾਰਚ ਕੱਢੇ ਗਏ | ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮਾਨਸਾ ਤੋਂ ਇਲਾਵਾ ਬੁਢਲਾਡਾ, ਬਰੇਟਾ, ਬੋਹਾ ਤੇ ਜੋਗਾ 'ਚ ਇਹ ਮਾਰਚ ਕੱਢੇ ਗਏ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਭੈਅ ਤੋਂ ਵੋਟਾਂ ਦਾ ਭੁਗਤਾਨ ਕਰਨ | ਉਨ੍ਹਾਂ ਸਪਸ਼ਟ ਕਿਹਾ ਕਿ ਅਮਨ ਕਾਨੂੰਨ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ | ਪੁਲਿਸ ਬੁਲਾਰੇ ਅਨੁਸਾਰ ਫਲੈਗ ਮਾਰਚ 'ਚ ਜ਼ਿਲ੍ਹਾ ਪੁਲਿਸ ਮੁਖੀ, 2 ਐਸ.ਪੀ., 7 ਡੀ.ਐਸ.ਪੀ., 7 ਥਾਣਾ ਮੁਖੀ, 5 ਚੌਂਕੀ ਇੰਚਾਰਜ, ਸੀ.ਆਈ.ਏ. ਸਟਾਫ਼ ਇੰਚਾਰਜ ਤੋਂ ਇਲਾਵਾ 285 ਕਰਮਚਾਰੀਆਂ ਨੇ ਹਿੱਸਾ ਲਿਆ | ਮਾਰਚ 'ਚ ਐਸ.ਪੀ. ਮਨਮੋਹਨ ਸਿੰਘ ਅÏਲਖ, ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਡੀ.ਐਸ.ਪੀ. ਬੁਢਲਾਡਾ ਸਿਕੰਦਰ ਸਿੰਘ, ਡੀ.ਐਸ.ਪੀ. ਸਰਦੂਲਗੜ੍ਹ ਮਨਜੀਤ ਸਿੰਘ, ਥਾਣਾ ਸ਼ਹਿਰੀ-2 ਦੇ ਮੁਖੀ ਗੁਰਤੇਜ ਸਿੰਘ ਮਾਨਖੇੜਾ, ਥਾਣਾ ਸ਼ਹਿਰੀ-1 ਦੇ ਮੁਖੀ ਸੁਖਜੀਤ ਸਿੰਘ, ਥਾਣਾ ਜੋਗਾ ਦੇ ਮੁਖੀ ਜਸਵੀਰ ਸਿੰਘ ਚਹਿਲ, ਥਾਣਾ ਭੀਖੀ ਦੇ ਮੁਖੀ ਗੁਰਮੇਲ ਸਿੰਘ ਆਦਿ ਹਾਜ਼ਰ ਸਨ |