10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਉਮੀਦਵਾਰ ਬੀਬੀ ਸਿਮਰਜੀਤ ਕੌਰ ਦੇ ਹੱਕ 'ਚ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 26-05-2026
ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ. 11 ਚੋਂ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ (ਲੋਕ ਸਭਾ ਹਲਕਾ ਖਡੂਰ ਸਾਹਿਬ) ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪਾਰਟੀ ਵਲੋਂ ਉਮੀਦਵਾਰ ਬੀਬੀ ਸਿਮਰਜੀਤ ਕੌਰ ਦੇ ਹੱਕ 'ਚ ਉਨ੍ਹਾਂ ਦੇ ਸਮਰਥਕਾਂ ਵਲੋਂ ਚੋਣ ਪ੍ਰਚਾਰ ਦੌਰਾਨ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਦੌਰਾਨ ਪਾਰਟੀ ਦੇ ਸਰਕਲ ਇੰਚਾਰਜ ਭਾਈ ਜਸਪ੍ਰੀਤ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਚੋਣ ਜਿੱਤ ਕੇ ਲੋਕ ਭਲਾਈ ਦੇ ਕਾਰਜ ਕਰਨੇ ਹਨ ਤੇ ਜਿਸ ਨਾਲ ਸਾਡਾ ਨਿੱਘਰ ਰਿਹਾ ਸਮਾਜ ਆਪਣੇ ਵਿਰਸੇ ਵੱਲ ਮੋੜਨ ਦੀ ਕੋਸ਼ਿਸ਼ ਕਰਾਂਗੇ | ਉਨ੍ਹਾਂ ਵਾਰਡ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਵੱਧ ਤੋਂ ਵੱਧ ਸਾਥ ਦੇਣ ਦੀ ਮੰਗ ਕੀਤੀ | ਜਿਸ ਨਾਲ ਉਨ੍ਹਾਂ ਦੇ ਹੱਥ ਮਜ਼ਬੂਤ ਹੋਣਗੇ ਤੇ ਵਾਰਡ ਦੇ ਅਧੂਰੇ ਕਾਰਜਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਪੂਰੇ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਪਟਵਾਰ ਯੂਨੀਅਨ ਪੰਜਾਬ ਵਲੋਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿਚ ਹੁਕਮਰਾਨ ਧਿਰ ਦੇ ਵਿਰੋਧ ਦਾ ਫੈਸਲਾ ਅਗਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 2 ਜੂਨ ਨੂੰ <br/>
Ad Position 24