10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਅਕਾਲੀ ਸਰਕਾਰਾਂ ਨੇ ਬਠਿੰਡਾ ਦੀ ਤਸਵੀਰ ਬਦਲੀ, 'ਆਪ' ਨੇ ਵਿਕਾਸ ਪੱਖੋਂ ਪਿੱਛੇ ਧੱਕਿਆ- ਸੁਖਬੀਰ

Ad Position 21
No active advertisement
ਅਜੀਤ ਡੈਸਕ 26-05-2026

ਬਠਿੰਡਾ, 25 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਚੋਣਾਂ ਦੇ ਮਾਹੌਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ 'ਚ ਜਨ ਸਭਾ ਦੌਰਾਨ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਸੀ, ਪਰ ਮੌਜੂਦਾ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਸ਼ਹਿਰ ਨੂੰ ਵਿਕਾਸ ਪੱਖੋਂ ਪਿੱਛੇ ਧੱਕ ਦਿੱਤਾ ¢ ਮਾਡਲ ਟਾਊਨ ਫੇਜ਼-3 'ਚ ਹੋਈ ਰੈਲੀ ਦੌਰਾਨ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰਾਂ ਨੇ 2007 ਤੋਂ 2017 ਤੱਕ ਬਠਿੰਡਾ ਦੇ ਵਿਕਾਸ 'ਤੇ ਕਰੀਬ 2300 ਕਰੋੜ ਰੁਪਏ ਖਰਚ ਕੀਤੇ ¢ ਇਸ ਦੌਰਾਨ ਸ਼ਹਿਰ 'ਚ ਸੀਵਰੇਜ ਪ੍ਰੋਜੈਕਟ, ਫਲਾਈਓਵਰ, ਸੜਕਾਂ, ਪਾਰਕ, ਸਟ੍ਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੱਡੇ ਪੱਧਰ 'ਤੇ ਵਿਕਾਸ ਕੀਤਾ ਗਿਆ ¢ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਹੀ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਗਿਆ ¢ ਏਮਜ਼, ਕੈਂਸਰ ਇਲਾਜ ਸਹੂਲਤਾਂ ਅਤੇ ਸਕਿੱਲ ਯੂਨੀਵਰਸਿਟੀ ਵਰਗੇ ਪ੍ਰੋਜੈਕਟਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਬਠਿੰਡਾ ਦੇ ਸਰਵਪੱਖੀ ਵਿਕਾਸ ਲਈ ਕੰਮ ਕੀਤਾ ¢ ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਚੋਣਾਂ 'ਚ ਗੁੰਡਾਗਰਦੀ ਜਾਂ ਬੂਥ ਕੈਪਚਰਿੰਗ ਦੀ ਕੋਸ਼ਿਸ਼ ਹੋਈ ਤਾਂ ਲੋਕ ਇਸ ਦਾ ਡੱਟ ਕੇ ਵਿਰੋਧ ਕਰਨਗੇ ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਲੋਕਤੰਤਰ ਦੀ ਹਮਾਇਤੀ ਰਹੀ ਹੈ ਅਤੇ ਲੋਕ ਕਿਸੇ ਵੀ ਕਿਸਮ ਦੀ ਜ਼ਬਰਦਸਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ ¢ ਉਨ੍ਹਾਂ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦੇ ਕੇ ਵੱਧ ਤੋਂ ਵੱਧ ਕੌਂਸਲਰ ਜਿਤਾਉਣ ਦੀ ਅਪੀਲ ਕੀਤੀ ਤਾਂ ਜੋ ਪਾਰਟੀ ਦਾ ਮੇਅਰ ਬਣਾ ਕੇ ਬਠਿੰਡਾ ਦਾ ਵੱਡੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਸਕੇ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਜ਼ਿਲ੍ਹਾ ਬਠਿੰਡਾ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸੀਨੀਅਰ ਆਗੂ ਇੰਦਰਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਡਾ. ਓਮ ਪ੍ਰਕਾਸ਼ ਸ਼ਰਮਾ, ਕੁਲਦੀਪ

Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੀ ਸਿਆਸੀ ਲੜਾਈ ਨੂੰ ਨਿੱਜੀ ਨਾ ਬਣਾਇਆ ਜਾਵੇ- ਗੁਰਮੇਲ ਸਿੰਘ, ਬੂਟਾ ਸਿੰਘ, ਧਾਲੀਵਾਲ <br/> ਅਗਲੀ ਖ਼ਬਰ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਰਾਮਪੁਰਾ ਵਲੋਂ ਭਰਵੀਂ ਮੀਟਿੰਗ <br/>
Ad Position 24