10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡੀ.ਸੀ ਅਤੇ ਐਸ.ਐਸ.ਪੀ ਨੇ ਤਲਵੰਡੀ ਸਾਬੋ ਵਿਖੇ ਬਣਾਏ ਸਟਰਾਂਗ ਰੂਮ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 26-05-2026

ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ)- ਸੂਬੇ 'ਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀ ਲੜੀ ਤਹਿਤ ਉੱਪ ਮੰਡਲ ਤਲਵੰਡੀ ਸਾਬੋ ਦੇ ਵਪਾਰਕ ਨਗਰ ਰਾਮਾਂ ਮੰਡੀ ਨਗਰ ਕੌਂਸਲ ਦੇ ਕੁੱਲ 15 'ਚੋਂ 13 ਵਾਰਡਾਂ 'ਚ (2 ਵਾਰਡਾਂ 'ਚ ਉਮੀਦਵਾਰ ਨਿਰਵਿਰੋਧ ਚੁਣੇ ਜਾ ਚੁਕੇ ਹਨ) ਹੋਣ ਜਾ ਰਹੀਆਂ ਚੋਣਾਂ ਲਈ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਬਣਾਏ ਸਟਰਾਂਗ ਰੂਮ ਦਾ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਜਯੋਤੀ ਯਾਦਵ ਬੈਂਸ ਨੇ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਤੋਂ ਕੀਤੇ ਪ੍ਰਬੰਧਾਂ ਬਾਬਤ ਜਾਣਕਾਰੀ ਹਾਸਿਲ ਕੀਤੀ | ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਤੇ ਹੋਰਨਾਂ ਅਧਿਕਾਰੀਆਂ ਤੋਂ ਰਾਮਾਂ ਮੰਡੀ ਵਿਖੇ ਚੋਣਾਂ ਵਾਲੇ ਦਿਨ ਵੋਟਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਅਤੇ ਵੋਟਾਂ ਪੈਣ ਤੋਂ ਬਾਅਦ ਵੋਟ ਬਕਸਿਆਂ ਲਈ ਬਣਾਏ ਸਟਰਾਂਗ ਰੂਮ 'ਚ ਕੀਤੇ ਸਮੁੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਤੇ ਨਿਰਦੇਸ਼ ਵੀ ਦਿੱਤੇ, ਜਦੋਂਕਿ ਜ਼ਿਲ੍ਹਾ ਪੁਲਿਸ ਮੁਖੀ ਜਯੋਤੀ ਯਾਦਵ ਬੈਂਸ ਨੇ ਡੀ.ਐਸ.ਪੀ ਤਲਵੰਡੀ ਸਾਬੋ ਜਸਜੋਯਤ ਸਿੰਘ ਨਾਲ ਚੋਣ ਪ੍ਰਕਿ੍ਆ ਦੌਰਾਨ ਸੁਰੱਖਿਆ ਪ੍ਰਬੰਧਾਂ ਬਾਰੇ ਵੀਚਾਰ ਚਰਚਾ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਮਾਂ ਮੰਡੀ ਦੇ 13 ਵਾਰਡਾਂ 'ਚ ਬਣਾਏ 16 ਪੋਲਿੰਗ ਬੂਥਾਂ 'ਤੇ ਸਮੁੱਚੇ ਚੋਣ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਪੋਲਿੰਗ ਪਾਰਟੀਆਂ ਨੂੰ ਸਬੰਧਿਤ ਪੋਲਿੰਗ ਬੂਥਾਂ ਵੱਲ ਰਵਾਨਾ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਮਹਾਨ ਪੁਰਬ ਮੰਨੇ ਜਾਂਦੇ ਇਸ ਮੌਕੇ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ | ਉੱਧਰ ਜ਼ਿਲ੍ਹਾ ਪੁਲਿਸ ਮੁਖੀ ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਭੈਅ ਮੁਕਤ ਚੋਣਾਂ ਲਈ ਪੁਲਿਸ ਵਲੋਂ ਸਮੁੱਚੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਚੋਣਾਂ ਵਾਲੇ ਦਿਨ ਉੱਪ ਮੰਡਲ ਤਲਵੰਡੀ ਸਾਬੋ ਦੀ ਹਰਿਆਣਾ ਨਾਲ ਲੱਗਦੀ ਹੱਦ ਉੱਪਰ ਬਾਜ਼ ਨਜ਼ਰ ਰੱਖੀ ਜਾਵੇਗੀ | ਇਸ ਮੌਕੇ ਥਾਣਾ ਤਲਵੰਡੀ ਸਾਬੋ ਮੁਖੀ ਅਮਰੀਕ ਸਿੰਘ ਗਰੇਵਾਲ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਨਜ਼ਰ ਆਏ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਾ. ਜਗਸੀਰ ਸਿੰਘ ਦੀ ਅਗਵਾਈ ਹੇਠ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਚੋਣਾਂ ਦੀ ਸਿਆਸੀ ਲੜਾਈ ਨੂੰ ਨਿੱਜੀ ਨਾ ਬਣਾਇਆ ਜਾਵੇ- ਗੁਰਮੇਲ ਸਿੰਘ, ਬੂਟਾ ਸਿੰਘ, ਧਾਲੀਵਾਲ <br/>
Ad Position 24