10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਚੋਣ ਕਮਿਸ਼ਨ ਵੋਟਰਾਂ ਨੂੰ ਭੈਅ-ਮੁਕਤ ਅਤੇ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ-ਸਰੀਨ

Ad Position 21
No active advertisement
ਅਜੀਤ ਡੈਸਕ 26-05-2026
ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਨਿਰਪੱਖ, ਸੁਰੱਖਿਅਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਆਬਜ਼ਰਵਰ ਅਮਿਤ ਸਰੀਨ (ਪੀ.ਸੀ.ਐਸ.) ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਨਿਗਰਾਨ ਨੇ ਵੋਟਰਾਂ ਅਤੇ ਪੋਲਿੰਗ ਸਟਾਫ਼ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਕਿਸੇ ਵੀ ਵੋਟਰ ਜਾਂ ਡਿਊਟੀ 'ਤੇ ਤਾਇਨਾਤ ਕਰਮਚਾਰੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਹਰੇਕ ਵੋਟਰ ਨੂੰ ਭੈਅ-ਮੁਕਤ ਅਤੇ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣ ਪ੍ਰਕਿਰਿਆ 'ਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ, ਲਾਲਚ ਜਾਂ ਪੱਖਪਾਤ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲੇ੍ਹ 'ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ <br/> ਅਗਲੀ ਖ਼ਬਰ ਚੋਣ ਆਬਜ਼ਰਵਰ ਵਲੋਂ ਪੋਲਿੰਗ ਬੂਥਾਂ ਦਾ ਦੌਰਾ <br/> ਚੋਣ ਕਮਿਸ਼ਨ ਵੋਟਰਾਂ ਨੂੰ ਭੈਅ-ਮੁਕਤ ਅਤੇ ਸਾਫ਼-ਸੁਥਰਾ ਮਾਹੌਲ...
Ad Position 24