10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ਿਲੇ੍ਹ 'ਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 26-05-2026

ਮਾਨਸਾ, 25 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ਹ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ ਤੇ ਬਰੇਟਾ, 2 ਨਗਰ ਪੰਚਾਇਤਾਂ ਬੋਹਾ ਤੇ ਜੋਗਾ 'ਚ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਹਨ | ਇਹ ਦਾਅਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕੀਤਾ | ਉਨ੍ਹਾਂ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਸਮੇਤ ਚੋਣ ਅਮਲੇ ਨੂੰ ਚੋਣ ਸਮਗਰੀ ਦੀ ਕੀਤੀ ਜਾ ਰਹੀ ਵੰਡ ਦਾ ਨਿਰੀਖਣ ਕਰਨ ਮਗਰੋਂ ਦੱਸਿਆ ਕਿ ਪੋਲਿੰਗ ਪਾਰਟੀਆਂ ਸਬੰਧਿਤ ਸੈਂਟਰਾਂ ਤੋਂ ਸਮਗਰੀ ਸਮੇਤ ਆਪੋ ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤੀਆਂ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲਾਂ/ਨਗਰ ਪੰਚਾਇਤਾਂ ਨਾਲ ਸਬੰਧਿਤ 1 ਲੱਖ 27 ਹਜ਼ਾਰ 886 ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਨਗੇ | ਉਨ੍ਹਾਂ ਦੱਸਿਆ ਕਿ ਮਾਨਸਾ ਵਿਖੇ 34 ਹਜ਼ਾਰ 807 ਮਰਦ ਵੋਟਰ, 31 ਹਜ਼ਾਰ 617 ਔਰਤ ਵੋਟਰ, ਬੁਢਲਾਡਾ ਵਿਖੇ 15 ਹਜ਼ਾਰ 811 ਮਰਦ, 14 ਹਜ਼ਾਰ 507 ਔਰਤ ਵੋਟਰ ਤੇ 2 ਕਿੰਨਰ, ਬਰੇਟਾ ਵਿਖੇ 7458 ਮਰਦ, 6784 ਔਰਤ ਵੋਟਰ ਤੇ 1 ਕਿੰਨਰ, ਜੋਗਾ ਵਿਖੇ 3847 ਮਰਦ, 3536 ਔਰਤ ਵੋਟਰ ਅਤੇ ਨਗਰ ਪੰਚਾਇਤ ਬੋਹਾ ਵਿਖੇ 4975 ਮਰਦ ਤੇ 4540 ਔਰਤ ਵੋਟਰ ਅਤੇ 1 ਕਿੰਨਰ ਵੋਟਰ ਸ਼ਾਮਿਲ ਹਨ | ਇਨ੍ਹਾਂ ਚੋਣਾਂ ਵਿਚ ਕੁੱਲ 308 ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ | ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਹੋਵੇਗਾ | ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਨਗਰ ਕੌਂਸਲ ਮਾਨਸਾ ਦੇ 27 ਵਾਰਡਾਂ 'ਚ 61 ਪੋਲਿੰਗ ਬੂਥ, ਬੁਢਲਾਡਾ ਦੇ 19 ਵਾਰਡਾਂ 'ਚ 36, ਬਰੇਟਾ ਦੇ 13 ਵਾਰਡਾਂ ਵਿਚ 14, ਨਗਰ ਪੰਚਾਇਤ ਜੋਗਾ ਦੇ 13 ਵਾਰਡਾਂ ਵਿਚ 13 ਅਤੇ ਬੋਹਾ ਦੇ 13 ਵਾਰਡਾਂ ਵਿਚ 13 ਪੋਲਿੰਗ ਬੂਥ ਬਣਾਏ ਗਏ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਪੋਲਿੰਗ ਬੂਥਾਂ ਦੇ ਅੰਦਰ ਤੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਤਾਂ ਜੋ ਵੋਟਿੰਗ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਬਣੀ ਰਹੇ |
ਅੱਜ ਡਰਾਈ ਡੇਅ ਐਲਾਨਿਆ
ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਡਰਾਈ ਡੇਅ ਐਲਾਨ ਕੀਤਾ ਗਿਆ ਹੈ | ਸਹਾਇਕ ਕਮਿਸ਼ਨਰ (ਆਬਕਾਰੀ) ਬਠਿੰਡਾ ਰੇਂਜ ਨੇ ਜ਼ਿਲ੍ਹੇ ਦੇ ਸਮੂਹ ਆਬਕਾਰੀ ਲਾਇਸੰਸੀਆਂ ਨੂੰ ਪੱਤਰ ਜਾਰੀ ਕਰ ਕੇ ਹਦਾਇਤ ਕੀਤੀ ਹੈ ਕਿ ਆਪਣੇ ਗਰੁੱਪ ਦੇ ਨਗਰ ਕੌਂਸਲ/ਨਗਰ ਪੰਚਾਇਤ ਚੋਣ ਖੇਤਰ 'ਚ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ |

Ad Position 22
No active advertisement
ਪਿਛਲੀ ਖ਼ਬਰ ਬੂਥ ਕੈਪਚਰਿੰਗ ਟਿੱਪਣੀ ਮਾਮਲੇ 'ਚ ਬਾਜਵਾ ਨੂੰ ਹਾਈ ਕੋਰਟ ਤੋਂ ਝਟਕਾ ਅਗਲੀ ਖ਼ਬਰ ਚੋਣ ਕਮਿਸ਼ਨ ਵੋਟਰਾਂ ਨੂੰ ਭੈਅ-ਮੁਕਤ ਅਤੇ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ-ਸਰੀਨ
Ad Position 24