23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਾਬਕਾ ਮੰਤਰੀ ਜੱਸੀ ਨੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 31-05-2026
ਤਲਵੰਡੀ ਸਾਬੋ, 30 ਮਈ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਇਕ ਰਹੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਅੱਜ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਦਿਆਂ ਜਿੱਥੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਉੱਥੇ ਭਵਿੱਖੀ ਰਣਨੀਤੀ ਤੇ ਵੀ ਵੀਚਾਰ ਚਰਚਾ ਕੀਤੀ | ਸਾਬਕਾ ਮੰਤਰੀ ਜੱਸੀ ਦੇ ਨਜ਼ਦੀਕੀਆਂ ਵਲੋਂ ਮੁਹੱਈਆ ਜਾਣਕਾਰੀ ਅਨੁਸਾਰ ਉਕਤ ਮੁਲਾਕਾਤ ਦੌਰਾਨ ਹਰਮੰਦਿਰ ਸਿੰਘ ਜੱਸੀ ਨੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਕੁਸ਼ਲ ਅਗਵਾਈ ਹੇਠ ਪਾਰਟੀ ਪੰਜਾਬ ਅੰਦਰ ਹੋਰ ਵੀ ਮਜ਼ਬੂਤੀ ਵੱਲ ਵਧ ਸਕੇਗੀ | ਜੱਸੀ ਨੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਉਣ ਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪੰਜਾਬ ਭਾਜਪਾ ਦੇ ਇੰਚਾਰਜ ਦਾ ਸ਼ੁਕਰੀਆ ਅਦਾ ਕੀਤਾ ਹੈ | ਜੱਸੀ ਨੇ ਇਸ ਮੌਕੇ ਕਿਹਾ ਕਿ ਭਾਜਪਾ ਪੰਜਾਬ ਵਿਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਮੌਜੂਦਾ ਨਗਰ ਕੌਂਸਲ ਚੋਣਾਂ ਚ ਕਰੀਬ ਪੌਣੇ ਦੋ ਸੌ ਸੀਟਾਂ ਤੇ ਜਿੱਤ ਹਾਸਿਲ ਕਰਨੀ ਇਕ ਇਤਿਹਾਸਿਕ ਪਲ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਪੰਜਾਬ ਵਿਚ ਵੀ ਲੋਕ ਵੱਡੀ ਗਿਣਤੀ 'ਚ ਦਿਨ-ਬ-ਦਿਨ ਭਾਜਪਾ ਨਾਲ ਜੁੜ ਰਹੇ ਹਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਦੇ ਨਾਲ ਨਾਲ ਲੋਕ ਸਹਿਯੋਗ ਸਦਕਾ ਭਾਜਪਾ 2027 ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਵਲੋਂ 30 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਅਗਲੀ ਖ਼ਬਰ ਮਾਸਟਰ ਸੁਖਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਵਿਸ਼ੇਸ਼ <br/>
Ad Position 24