17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇਸ਼ ਵਾਸੀਆਂ ਲਈ ਚਿੰਤਾ ਦਾ ਵਿਸ਼ਾ- ਭਾਗੀਵਾਂਦਰ <br/>

Ad Position 21
No active advertisement
ਅਜੀਤ ਡੈਸਕ 01-06-2026
ਸੀਂਗੋ ਮੰਡੀ, 31 ਮਈ (ਪਿ੍ੰਸ ਗਰਗ)-ਕੇਂਦਰ ਸਰਕਾਰ ਵਲੋਂ ਪਿਛਲੇ ਦਿਨਾਂ 'ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਨਾਲ ਜਿੱਥੇ ਦੇਸ਼ ਭਰ 'ਚ ਕੇਂਦਰ ਸਰਕਾਰ ਦੀ ਨਿਖੇਧੀ ਹੋ ਰਹੀ ਹੈ, ਉਥੇ ਇਨ੍ਹਾਂ ਕੀਮਤਾਂ ਦੇ ਵਾਧੇ ਨਾਲ ਦੇਸ਼ ਵਾਸੀਆਂ ਲਈ ਘੋਰ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਪਿਛਲੇ ਕਈ ਸਾਲਾਂ ਤੋਂ ਕੇਂਦਰ ਸਰਕਾਰ ਨੇ ਕਈ ਵਸਤੂਆਂ ਦੇ ਰੇਟ ਵਧਾ ਦਿੱਤੇ ਹਨ | ਜਿਸ ਨਾਲ ਦੇਸ਼ ਅੰਦਰ ਮੱਧ ਵਰਗ ਅਤੇ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋਇਆ ਪਿਆ ਹੈ | ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 11 ਦਿਨਾਂ 'ਚ ਚੌਥੀ ਵਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨਾ ਇਹ ਆਰਥਿਕ ਤੂਫ਼ਾਨ ਦੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤਾਂ ਪਹਿਲਾਂ ਹੀ ਕੋਈ ਘੱਟ ਨਹੀਂ ਸਨ, ਉਲਟਾ ਕੇਂਦਰ ਸਰਕਾਰ ਦਿਨ-ਬ-ਦਿਨ ਹੋਰ ਵਧਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕੀਮਤਾਂ ਦੇ ਵਾਧੇ ਦਾ ਬੋਝ ਆਮ ਲੋਕਾਂ 'ਤੇ ਹੀ ਪੈਣਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਫੈਸਲੇ 'ਤੇ ਗੌਰ ਕਰਦਿਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੁਰੰਤ ਘਟਾ ਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਹੋਟਲ ਇੰਡਸਟਰੀ ਦਾ ਐਲਾਨ: ਅੱਜ ਤੋਂ ਸਾਰੇ ਡਿਸਕਾਊਾਟ ਬੰਦ–ਸਤੀਸ਼ ਅਰੋੜਾ ਅਗਲੀ ਖ਼ਬਰ 21 ਦਿਨਾਂ ਮੁਫ਼ਤ ਸਿਖਲਾਈ ਕੈਂਪ ਦੌਰਾਨ ਲੜਕੀਆਂ ਲਈ ਖੁੱਲ੍ਹਣਗੇ ਸਵੈ-ਰੁਜ਼ਗਾਰ ਦੇ ਬੂਹੇ <br/>
Ad Position 24