05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

7 ਜੂਨ ਨੂੰ ਲੱਗਣਗੇ ਪ੍ਰੀ-ਐਸ. ਆਈ. ਆਰ. ਆਧਾਰਿਤ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 02-06-2026
ਮਾਨਸਾ, 1 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਮਾਨਸਾ ਦੇ ਪੋਲਿੰਗ ਬੂਥਾਂ 'ਚ ਪ੍ਰੀ- ਐਸ.ਆਈ.ਆਰ. 'ਤੇ ਆਧਾਰਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੁਲ ਸਹੀ ਅਤੇ ਅੱਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫ਼ਸਰ 7 ਜੂਨ ਨੂੰ ਆਪੋ ਆਪਣੇ ਬੂਥਾਂ 'ਤੇ ਮੌਜੂਦ ਰਹਿਣਗੇ | ਉਨ੍ਹਾਂ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਿਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ-ਰਹਿਤ ਅਤੇ ਸੁਖਾਲਾ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਵੋਟ 2003 ਦੀ ਵੋਟਰ ਸੂਚੀ ਨਾਲ ਹਾਲੇ ਤੱਕ ਮੈਪ ਨਹੀਂ ਹੋਈ, ਉਹ ਕੈਂਪ 'ਚ ਆਪਣੀ ਵੋਟ ਮੈਪ ਕਰਵਾ ਲੈਣ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 94.26 ਪ੍ਰਤੀਸ਼ਤ ਵੋਟਰਾਂ ਦੀ ਮੈਪਿੰਗ ਨਾਲ ਮਾਨਸਾ ਜ਼ਿਲ੍ਹਾ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ ਕਾਇਮ ਹੈ | ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪਹਿਲਾਂ ਜਾਰੀ ਵਿਸ਼ੇਸ਼ ਗਹਿਰੀ ਸੁਧਾਈ ਦੇ ਸ਼ਡਿਊਲ 'ਚ ਅੰਸ਼ਿਕ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ ਦੀ ਥਾਂ 3 ਅਗਸਤ ਨੂੰ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਾਕੀ ਸ਼ਡਿਊਲ ਉਸੇ ਤਰ੍ਹਾਂ ਜਾਰੀ ਰਹੇਗਾ, ਜਿਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਦੀ ਵੰਡ ਕਰਨਗੇ ਅਤੇ ਸਬੰਧਿਤ ਵੋਟਰ ਤੋਂ ਲੋੜੀਂਦੀ ਜਾਣਕਾਰੀ ਭਰਵਾ ਕੇ ਹਸਤਾਖਰਸ਼ੁਦਾ ਫਾਰਮ ਇਕੱਤਰ ਕਰਨਗੇ | ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਡੀ.ਸੀ. ਰਾਹੀਂ ਰਾਜਪਾਲ ਦੇ ਨਾਂਅ ਮੰਗ-ਪੱਤਰ ਭੇਜਿਆ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ 'ਮਹਿੰਗਾਈ ਰੋੋਕੋ-ਰੁਜ਼ਗਾਰ ਦਿਓ' ਦੇ ਬੈਨਰ ਹੇਠ ਰੋਸ ਵਿਖਾਵਾ <br/>
Ad Position 24