05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਸੰਬੰਧੀ ਜ਼ਿਲ੍ਹਾ ਪੱਧਰੀ ਧਰਨੇ ਅੱਜ <br/>

Ad Position 21
No active advertisement
02-06-2026
ਪੰਜਾਬ ਕਿਸਾਨ ਯੂਨੀਅਨ ਮਾਲਵਾ ਜੋਨ ਦੀ ਤਿਆਰੀ ਇਕੱਤਰਤਾ ਹੋਈ
ਮਾਨਸਾ, 1 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਕਿਸਾਨ ਯੂਨੀਅਨ ਮਾਲਵਾ ਜੋਨ ਦੀ ਇਕੱਤਰਤਾ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ 2 ਜੂਨ ਨੂੰ ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਧਰਨਿਆਂ ਉਪਰੰਤ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਦਿੱਤੇ ਜਾਣ ਵਾਲੇ ਮੰਗ-ਪੱਤਰਾਂ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਇਸੇ ਤਰ੍ਹਾਂ 7 ਜੂਨ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਕਨਵੈੱਨਸ਼ਨ ਨੂੰ ਸਫਲ ਬਣਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੰਗ ਪੱਤਰਾਂ 'ਚ ਕਿਸਾਨਾਂ ਤੇ ਪੰਜਾਬ ਦੀਆਂ ਅਹਿਮ ਮੰਗਾਂ ਜਿਵੇਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪੱਕੀ ਨੁਮਾਇੰਦਗੀ ਬਹਾਲ ਕਰਨ, ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਹੜ੍ਹਾਂ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਤੋਂ ਇਲਾਵਾ ਵਧੀਆਂ ਤੇਲ ਕੀਮਤਾਂ ਵਾਪਸ ਲੈਣ ਆਦਿ ਮੁੱਦੇ ਉਠਾਏ ਜਾਣਗੇ | ਸੂਬਾ ਆਗੂ ਗੁਰਨਾਮ ਸਿੰਘ ਭੀਖੀ, ਗੋਰਾ ਸਿੰਘ ਭੈਣੀਬਾਘਾ, ਗੁਰਜੰਟ ਸਿੰਘ ਮਾਨਸਾ ਤੇ ਪੈੱ੍ਰਸ ਸਕੱਤਰ ਨਰਿੰਦਰ ਕੌਰ ਬੁਰਜ ਹਮੀਰਾ ਨੇ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨੇ ਅਤੇ ਖੇਤੀ ਸੰਕਟ ਦੇ ਹੱਲ ਲਈ ਠੋਸ ਕਦਮ ਚੁੱਕੇ | ਇਸ ਮੌਕੇ ਜੱਗਾ ਸਿੰਘ ਬਦਰਾ, ਸਵਰਨ ਨਵਾਂ ਗਾਓਾ, ਅਮਰੀਕ ਸਿੰਘ ਰਾਈਆ, ਭੋਲਾ ਸਿੰਘ ਸਮਾਓਾ, ਜਗਰਾਜ ਸਿੰਘ ਮਲੋਟ, ਗੁਰਜੀਤ ਸਿੰਘ ਜੈਤੋ, ਰਾਮਫਲ ਸਿੰਘ ਚੱਕ ਅਲੀਸ਼ੇਰ, ਗੁਰਪ੍ਰੀਤ ਸਿੰਘ ਰਾਈਆ, ਕਰਨੈਲ ਸਿੰਘ ਮਾਨਸਾ, ਰਾਮਫਲ ਸਿੰਘ ਦੁਸਹੈਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਵਲੋਂ ਵਧੀਆਂ ਤੇਲ ਕੀਮਤਾਂ ਦੇ ਰੋਸ 'ਚ ਪ੍ਰਦਰਸ਼ਨ <br/> ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਡੀ.ਸੀ. ਰਾਹੀਂ ਰਾਜਪਾਲ ਦੇ ਨਾਂਅ ਮੰਗ-ਪੱਤਰ ਭੇਜਿਆ
Ad Position 24