05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਜ਼ਦੂਰ ਮੁਕਤੀ ਮੋਰਚਾ ਵਲੋਂ ਵਧੀਆਂ ਤੇਲ ਕੀਮਤਾਂ ਦੇ ਰੋਸ 'ਚ ਪ੍ਰਦਰਸ਼ਨ <br/>

Ad Position 21
No active advertisement
ਜ਼ਿਲ੍ਹਾ ਕੋਰਟ ਕੰਪਲੈਕਸ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀ ਦੇ ਕਾਰਕੰੁਨ | ਤਸਵੀਰ : ਸੇਮੀ ਮਾਨਸਾ <br/> 02-06-2026
ਮਾਨਸਾ, 1 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਕੇਂਦਰ ਸਰਕਾਰ ਵਲੋਂ ਲਗਾਤਾਰ ਤੇਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਵਾਧੇ ਅਤੇ ਸੂਬਾ ਸਰਕਾਰ ਵਲੋਂ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਲਈ ਫ਼ੰਡ ਜਾਰੀ ਨਾ ਕਰਨ ਦੇ ਰੋਸ ਵਜੋਂ ਇੱਥੇ ਡੀ.ਸੀ. ਦਫ਼ਤਰ ਨੇੜੇ 'ਮਹਿੰਗਾਈ ਰੋਕੋ ਰੁਜ਼ਗਾਰ ਦਿਓ' ਨਾਅਰੇ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਵਧਾਉਣ ਲਈ ਤੇਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਗ਼ਰੀਬ ਲੋਕਾਂ ਦਾ ਜਿਊਣਾ ਦੁੱਭਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਤਾਂ ਦੂਰ 30 ਕਰੋੜ ਮਜ਼ਦੂਰਾਂ ਤੋਂ ਮਨਰੇਗਾ ਰੁਜ਼ਗਾਰ ਖੋਹ ਲਿਆ ਗਿਆ ਹੈ, ਜਿਸ ਕਾਰਨ ਨੌਜਵਾਨ ਬੇਰੁਜ਼ਗਾਰੀ ਤੇ ਕਰਜ਼ਿਆਂ ਦੇ ਜਾਲ 'ਚ ਫਸ ਆਤਮਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਮਜ਼ਦੂਰਾਂ, ਕਿਸਾਨਾਂ, ਕੱਚੇ ਕਾਮਿਆਂ ਦੀ ਭਲਾਈ ਲਈ ਕੰਮ ਕਰਨ ਦੀ ਥਾਂ ਫੋਕੀਆਂ ਮਸ਼ਹੂਰੀਆਂ ਤੋਂ ਅਰਬਾਂ ਰੁਪਏ ਖ਼ਰਚ ਕਰ ਕੇ ਖ਼ਜ਼ਾਨਾ ਖ਼ਾਲੀ ਕਰਨ ਦਾ ਹੀ ਕੰਮ ਕੀਤਾ ਹੈ | ਇਸ ਦੌਰਾਨ ਉਨ੍ਹਾਂ ਹਰੇਕ ਪਿੰਡ 'ਚ 'ਮਹਿੰਗਾਈ ਰੋਕੋ ਰੁਜ਼ਗਾਰ ਦਿਓ' ਨਾਅਰੇ ਹੇਠ ਲਾਮਬੰਦੀ ਚਲਾਉਣ ਦਾ ਵੀ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਤਰਸੇਮ ਸਿੰਘ ਖਾਲਸਾ, ਸੁਖਵਿੰਦਰ ਸਿੰਘ ਬੋਹਾ, ਅਮਨਦੀਪ ਕੌਰ, ਭੋਲਾ ਸਿੰਘ ਝੱਬਰ, ਗੁਲਾਬ ਸਿੰਘ ਖੀਵਾ, ਬੰਟੀ ਸਿੰਘ ਝੱਬਰ, ਸੁਖਵੀਰ ਸਿੰਘ, ਜੱਗਾ ਸਿੰਘ ਉੱਭਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਵਾਰਿਸ ਕੁੱਤਿਆਂ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖਮੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਸੰਬੰਧੀ ਜ਼ਿਲ੍ਹਾ ਪੱਧਰੀ ਧਰਨੇ ਅੱਜ <br/>
Ad Position 24