05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨੀਟ ਪੇਪਰ ਲੀਕ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਦੀ ਅਰਥੀ ਫੂਕੀ <br/>

Ad Position 21
No active advertisement
ਅਜੀਤ ਡੈਸਕ 02-06-2026
ਮਾਨਸਾ, 1 ਜੂਨ (ਰਾਵਿੰਦਰ ਸਿੰਘ ਰਵੀ)- ਨੀਟ ਦਾ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵਲੋਂ ਕੇਂਦਰੀ ਸੱਦੇ 'ਤੇ ਸਥਾਨਕ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਨੇੜੇ ਕੇਂਦਰੀ ਸਿੱਖਿਆ ਮੰਤਰੀ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਆਇਸਾ ਦੇ ਸੂਬਾ ਆਗੂ ਸੁਖਜੀਤ ਰਾਮਾਨੰਦੀ ਅਤੇ ਨੌਜਵਾਨ ਸਭਾ ਦੇ ਹੈਪੀ ਮਾਨ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਜਵਾਨੀ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਜਨਤਕ ਵਿੱਦਿਅਕ ਅਦਾਰਿਆਂ ਨੂੰ ਖ਼ਤਮ ਕਰ ਕੇ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਜਾਣਬੁੱਝ ਕੇ ਪੇਪਰ ਲੀਕ ਕਰਵਾ ਕੇ ਵਿਦਿਆਰਥੀ ਦੇ ਭਵਿੱਖ ਨਾਲ ਵੱਡਾ ਖਿਲਵਾੜ ਕੀਤਾ ਹੈ | ਆਗੂਆਂ ਨੇ ਮੰਗ ਕੀਤੀ ਕਿ ਨੀਟ ਦਾ ਪੇਪਰ ਲੀਕ ਹੋਣ ਦੇ ਦੋਸ਼ੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ | ਇਸ ਮੌਕੇ ਰਾਜਦੀਪ ਸਿੰਘ ਗੇਹਲੇ, ਹਰਦਮ ਸਿੰਘ ਗੇਹਲੇ, ਗੁਰਪ੍ਰੀਤ ਸਿੰਘ ਦੂਲੋਵਾਲ, ਦੀਪਕ ਗੋਇਲ ਮਾਨਸਾ, ਜੈਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ <br/> ਅਗਲੀ ਖ਼ਬਰ ਲਵਾਰਿਸ ਕੁੱਤਿਆਂ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖਮੀ
Ad Position 24