05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੇਵਾ ਕੇਂਦਰ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ <br/>

Ad Position 21
No active advertisement
ਮਾਨਸਾ ਸ਼ਹਿਰ 'ਚ ਰੋਸ ਮਾਰਚ ਕਰਦੇ ਹੋਏ ਸੇਵਾ ਕੇਂਦਰ ਦੇ ਮੁਲਾਜ਼ਮ | ਤਸਵੀਰ : ਸੇਮੀ ਮਾਨਸਾ <br/> 02-06-2026
ਮਾਨਸਾ, 1 ਜੂਨ (ਰਾਵਿੰਦਰ ਸਿੰਘ ਰਵੀ)- ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਦੇ ਚਲਦਿਆਂ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਆਗੂਆਂ ਨੇ ਕਿਹਾ ਕਿ ਉਹ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ, ਮਨਵੀਰ ਕੌਰ, ਕੁਲਵਿੰਦਰ ਸਿੰਘ ਤੇ ਭਗਵੰਤ ਸਿੰਘ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਅਤੇ ਸਬੰਧਿਤ ਕੰਪਨੀ ਦੇ ਕਿਸੇ ਵੀ ਨੁਮਾਇੰਦੇ ਨੇ ਕੋਈ ਸਾਰ ਨਹੀਂ ਲਈ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਵਿਚ 450 ਤੋਂ ਵੱਧ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਦੀ ਦੇਖ ਰੇਖ ਨਿੱਜੀ ਕੰਪਨੀ ਦੁਆਰਾ ਕਰਵਾਈ ਜਾ ਰਹੀ ਹੈ, ਜਿਨ੍ਹਾਂ ਨੂੰ ਬਹੁਤ ਹੀ ਘੱਟ ਤਨਖ਼ਾਹਾਂ ਦੇ ਰਹੇ ਹਨ | ਉਨ੍ਹਾਂ ਅੱਤ ਦੀ ਮਹਿੰਗਾਈ 'ਚ ਐਨੀ ਤਨਖ਼ਾਹ ਨਾਲ ਗੁਜ਼ਾਰਾ ਕਰਨਾ ਮੁਸ਼ਕਿਲ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਨੂੰ ਸਰਕਾਰੀ ਅਦਾਰੇ 'ਚ ਰਲਾਇਆ ਜਾਵੇ ਅਤੇ ਤਨਖ਼ਾਹਾਂ 'ਚ ਵਾਧਾ ਕਰਨ ਦੇ ਨਾਲ ਹੀ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ | ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਜਿੰਦਲ ਇੰਟਰਨੈਸ਼ਨਲ ਸਕੂਲ ਨੇ ਜਿੱਤਿਆ ਸਿਲਵਰ ਮੈਡਲ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਦੀ ਅਰਥੀ ਫੂਕੀ <br/>
Ad Position 24