05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਜਿੰਦਲ ਇੰਟਰਨੈਸ਼ਨਲ ਸਕੂਲ ਨੇ ਜਿੱਤਿਆ ਸਿਲਵਰ ਮੈਡਲ

Ad Position 21
No active advertisement
ਅਜੀਤ ਡੈਸਕ 02-06-2026
ਬੁਢਲਾਡਾ, 1 ਜੂਨ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਗੋਨਿਆਣਾ ਮੰਡੀ ਵਿਖੇ ਕਰਵਾਈ ਗਈ 28ਵੀਂ ਗਰਲਜ਼ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ-2026 ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੀ ਹੋਣਹਾਰ ਵਿਦਿਆਰਥਣ ਜਸਕੀਰਤ ਕੌਰ ਨੇ ਅੰਡਰ-11 ਸਾਲ ਦੇ 32 ਕਿੱਲੋ ਭਾਰ ਵਰਗ 'ਚ ਸਿਲਵਰ ਮੈਡਲ ਹਾਸਲ ਕਰ ਕੇ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਨੇ ਕਿਹਾ ਕਿ ਜਸਕੀਰਤ ਕੌਰ ਦੀ ਇਹ ਪ੍ਰਾਪਤੀ ਸਾਬਤ ਕਰਦੀ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ, ਉਤਸ਼ਾਹ ਅਤੇ ਮੌਕੇ ਮਿਲਣ ਤਾਂ ਉਹ ਕਿਸੇ ਵੀ ਖੇਤਰ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ | ਚੇਅਰਮੈਨ ਨਿਸ਼ਾਂਤ ਜੈਨ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀ ਲਗਾਤਾਰ ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਜਸਕੀਰਤ ਕੌਰ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਬਣੇਗੀ ਅਤੇ ਉਨ੍ਹਾਂ ਨੂੰ ਖੇਡਾਂ 'ਚ ਅੱਗੇ ਵਧਣ ਲਈ ਉਤਸ਼ਾਹਿਤ ਕਰੇਗੀ | ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਜਸਕੀਰਤ ਕੌਰ ਦੀ ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸਫਲਤਾ ਇਕ ਦਿਨ ਵਿੱਚ ਪ੍ਰਾਪਤ ਨਹੀਂ ਹੁੰਦੀ, ਸਗੋਂ ਲੰਬੇ ਸਮੇਂ ਦੀ ਸਖ਼ਤ ਮਿਹਨਤ, ਨਿਯਮਿਤ ਅਭਿਆਸ ਅਤੇ ਸਮਰਪਣ ਦਾ ਨਤੀਜਾ ਹੁੰਦੀ ਹੈ | ਸਕੂਲ ਕੋਆਰਡੀਨੇਟਰ ਕਿਰਨ ਮਠਾੜੂ ਨੇ ਕਿਹਾ ਕਿ ਇਸ ਸਫਲਤਾ ਦੇ ਪਿੱਛੇ ਸਕੂਲ ਦੇ ਡੀ.ਪੀ.ਈ. ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਸਿਮਰਨ ਅਤੇ ਦਮਨ ਦੀ ਅਣਥੱਕ ਮਿਹਨਤ, ਸਮਰਪਣ ਅਤੇ ਪ੍ਰਭਾਵਸ਼ਾਲੀ ਸਿਖਲਾਈ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ/ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਜਾਂਚ <br/> ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ <br/>
Ad Position 24