05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਰੋਇਲ ਕਾਲਜ ਬੋੜਾਵਾਲ ਦਾ ਐਮ. ਲਿਬ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 02-06-2026
ਬੁਢਲਾਡਾ, 1 ਜੂਨ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਲਿਬ. ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ | ਲਾਇਬਰੇਰੀ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਵਨੀਤਾ ਰਾਣੀ ਨੇ ਦੱਸਿਆ ਕਿ ਵਿਦਿਆਰਥਣ ਸੁਖਪ੍ਰੀਤ ਕੌਰ ਨੇ 87 ਫ਼ੀਸਦੀ, ਸੁਖਜੀਤ ਕੌਰ ਨੇ 85 ਅਤੇ ਰਮਨਦੀਪ ਕੌਰ ਤੇ ਰਜਨੀ ਕੌਰ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ ਜਦਕਿ ਬਾਕੀ ਵਿਦਿਆਰਥੀਆਂ ਨੇ ਵੀ ਪ੍ਰੀਖਿਆ ਪਹਿਲੇ ਦਰਜੇ 'ਚ ਪਾਸ ਕੀਤੀ ਹੈ | ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਅਤੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਇਹ ਸ਼ਾਨਦਾਰ ਪ੍ਰਾਪਤੀਆਂ ਹੋ ਸਕੀਆਂ ਹਨ | ਇਸ ਮੌਕੇ ਸਹਾਇਕ ਪ੍ਰੋ.ਸਰਬਜੀਤ ਕੌਰ, ਰਮਨਦੀਪ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੋਗਾ ਨਗਰ ਪੰਚਾਇਤ 'ਚ ਸਾਂਝੇ ਮੋਰਚੇ ਦੇ ਜੇਤੂ ਉਮੀਦਵਾਰਾਂ ਵਲੋਂ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕੀਟਨਾਸ਼ਕ/ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਜਾਂਚ <br/>
Ad Position 24