05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-06-2026
ਸਰਦੂਲਗੜ੍ਹ, 1 ਜੂਨ (ਜੀ.ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ | ਪਿ੍ੰਸੀਪਲ ਬਲਜੀਤ ਕੌਰ ਭੁੱਲਰ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵੀਸ਼ਰੀਆਂ ਤੇ ਧਾਰਮਿਕ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ, ਸਿੱਖਿਆਵਾਂ ਤੇ ਮਨੁੱਖਤਾ ਪ੍ਰਤੀ ਸਮਰਪਣ ਨੂੰ ਯਾਦ ਕੀਤਾ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਇਸ ਦੌਰਾਨ ਪ੍ਰੀ-ਮਿਡ ਟਰਮ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸੱਚ, ਸੇਵਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ | ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਨÏਜਵਾਨ ਕਾਬੂ ਅਗਲੀ ਖ਼ਬਰ ਜੋਗਾ ਨਗਰ ਪੰਚਾਇਤ 'ਚ ਸਾਂਝੇ ਮੋਰਚੇ ਦੇ ਜੇਤੂ ਉਮੀਦਵਾਰਾਂ ਵਲੋਂ ਸ਼ੁਕਰਾਨਾ ਸਮਾਗਮ
Ad Position 24