ਬੁਢਲਾਡਾ, 2 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਬੀ.ਐਨ. ਗੁਰੂਕੁਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 28ਵੀਂ ਪੰਜਾਬ ਰਾਜ ਵੁਸ਼ੂ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਦੀਪਿਕਾ ਸਿੰਗਲਾ ਨੇ ਦੱਸਿਆ ਕਿ ਵਿਦਿਆਰਥਣ ਆਲਿਆ ਪੁੱਤਰੀ ਸ਼ੈਟੀ ਕੁਮਾਰ ਨੇ 36 ਕਿੱਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ, ਜਦਕਿ ਭਵਿਆ ਪੁੱਤਰੀ ਹਰਦੇਵ ਸਿੰਘ ਨੇ ਤਾਲੂ ਮੁਕਾਬਲੇ 'ਚ ਕਾਂਸੀ ਦਾ ਤਗਮਾ ਹਾਸਿਲ ਕਰ ਕੇ ਨੈਸ਼ਨਲ ਪੱਧਰ ਲਈ ਆਪਣੀ ਥਾਂ ਪੱਕੀ ਕੀਤੀ ਹੈ | ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ, ਉਪ ਪਿ੍ੰਸੀਪਲ ਸੁਖਦੀਪ ਕੌਰ ਅਤੇ ਕੋਆਰਡੀਨੇਟਰ ਕੁਲਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ |