26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਿਖੇ ਅਧਿਆਪਕਾਂ ਲਈ 2 ਰੋਜ਼ਾ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 03-06-2026
ਭੀਖੀ, 2 ਜੂਨ (ਬਲਕਾਰ ਸਿੰਘ ਸਹੋਤਾ)- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸਕੂਲ ਵਿਖੇ ਅਧਿਆਪਕਾਂ ਦੀ ਯੋਗਤਾ ਨੂੰ ਨਿਖਾਰਨ ਦੇ ਉਦੇਸ਼ ਨਾਲ 2 ਰੋਜ਼ਾ ਸਿੱਖਿਅਕ ਵਰਕਸ਼ਾਪ ਲਗਾਈ ਗਈ | ਪਿ੍ੰਸੀਪਲ ਰਪਿੰਦਰ ਪਟਿਆਲ ਨੇ ਦੱਸਿਆ ਕਿ ਵਰਕਸ਼ਾਪ 'ਚ ਆਧੁਨਿਕ ਅਧਿਆਪਨ ਤਕਨੀਕਾਂ, ਸਿੱਖਿਆ 'ਚ ਤਕਨਾਲੋਜੀ ਦੀ ਭੂਮਿਕਾ ਅਤੇ ਰੋਜ਼ਾਨਾ ਕਲਾਸ-ਰੂਮ ਅਧਿਆਪਨ 'ਚ ਏ.ਆਈ. ਦੇ ਪ੍ਰਭਾਵਸ਼ਾਲੀ ਉਪਯੋਗ ਬਾਰੇ ਜਾਣਕਾਰੀ ਦਿੱਤੀ ਗਈ | ਕੁਆਰਡੀਨੇਟਰ ਪੂਨਮ ਸ਼ਰਮਾ ਨੇ ਅਧਿਆਪਕਾਂ ਨੂੰ ਨਵੀਆਂ ਸਿੱਖਣ-ਸਿਖਾਉਣ ਵਿਧੀਆਂ, ਡਿਜੀਟਲ ਟੂਲਜ਼, ਪ੍ਰੇਜ਼ੈਂਟੇਸ਼ਨ ਤਕਨੀਕਾਂ ਅਤੇ ਏ.ਆਈ. ਆਧਾਰਿਤ ਸਿੱਖਿਅਕ ਸਰੋਤਾਂ ਦੀ ਵਰਤੋਂ ਬਾਰੇ ਸਿਖਲਾਈ ਦਿੱਤੀ | ਉਨ੍ਹਾਂ ਦੱਸਿਆ ਕਿ ਆਧੁਨਿਕ ਯੁੱਗ 'ਚ ਤਕਨਾਲੋਜੀ ਤੇ ਏ.ਆਈ. ਦੀ ਸਹਾਇਤਾ ਨਾਲ ਪਾਠ ਅਧਿਆਪਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਵਿਦਿਆਰਥੀ-ਕੇਂਦਰਿਤ ਬਣਾਇਆ ਜਾ ਸਕਦਾ ਹੈ | ਪਿ੍ੰਸੀਪਲ ਨੇ ਕਿਹਾ ਕਿ ਸਮੇਂ ਦੀਆਂ ਲੋੜਾਂ ਅਨੁਸਾਰ ਆਪਣੇ-ਆਪ ਨੂੰ ਨਵੀਨਤਮ ਤਕਨਾਲੋਜੀ ਨਾਲ ਜੋੜਨਾ ਅਤਿ ਜ਼ਰੂਰੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੀ ਵਿਦਿਆਰਥਣ ਸਨਮਾਨਿਤ <br/> ਅਗਲੀ ਖ਼ਬਰ ਵੋਟਾਂ ਸੰਬੰਧੀ 7 ਨੂੰ ਹਲਕੇ ਦੇ ਸਾਰੇ ਚੋਣ ਬੂਥਾਂ 'ਤੇ ਲੱਗਣਗੇ ਸਪੈਸ਼ਲ ਕੈਂਪ-ਐਸ.ਡੀ.ਐਮ.
Ad Position 24