ਮਾਨਸਾ, 2 ਜੂਨ (ਸੱਭਿ.ਪ੍ਰਤੀ)- ਸਥਾਨਕ ਸ਼ਿਵ ਸ਼ਕਤੀ ਆਰਟ ਸਭਾ ਵਲੋਂ 12ਵੀਂ ਜਮਾਤ ਦੇ ਨਤੀਜਿਆਂ 'ਚ 500 'ਚੋਂ 485 ਨੰਬਰ ਪ੍ਰਾਪਤ ਕਰ ਕੇ ਬੋਰਡ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕਰਾਉਣ ਵਾਲੀ ਵਿਦਿਆਰਥਣ ਸਬੀਨਾ ਪ੍ਰਵੀਨ ਦਾ ਪਿੰਡ ਜਵਾਹਰਕੇ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਰਕਾਰੀ ਸਕੂਲ (ਲੜਕੀਆਂ) ਦੇ ਸਟੇਟ ਐਵਾਰਡੀ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਸਕੂਲ ਪੜ੍ਹਾਈ ਤੇ ਹੋਰ ਗਤੀਵਿਧੀਆਂ 'ਚ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਸਬੀਨਾ ਪ੍ਰਵੀਨ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਸਭਾ ਦੇ ਪ੍ਰਧਾਨ ਪ੍ਰੇਮ ਨਾਥ ਕਾਟੀ, ਸਕੱਤਰ ਰਮੇਸ਼ ਜਿੰਦਲ ਆਦਿ ਹਾਜ਼ਰ ਸਨ |