26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਮਾਨਸਾ ਵਿਖੇ ਮੁਲਾਜ਼ਮ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜਨ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਰਮਚਾਰੀ | ਤਸਵੀਰ : ਸੇਮੀ ਮਾਨਸਾ<br/> 03-06-2026

ਮਾਨਸਾ, 2 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਾ ਕਰਨ ਦੇ ਵਿਰੋਧ 'ਚ ਸਥਾਨਕ ਸਿਵਲ ਸਰਜਨ ਦਫ਼ਤਰ ਅੱਗੇ ਅਦਾਲਤ 'ਚ ਪੇਸ਼ ਕੀਤੀ ਗਈ 'ਸੀਲਬੰਦ ਮੁਲਾਜ਼ਮ ਵਿਰੋਧੀ ਰਿਪੋਰਟ' ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਵੀ ਲੰਬੇ ਸਮੇਂ ਤੋਂ ਰੋਕੀਆਂ ਹੋਈਆਂ ਹਨ, ਜਿਸ ਕਰ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਘਰਾਂ ਦਾ ਗੁਜ਼ਾਰਾ ਕਰਨਾ ਔਖਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਚੋਣਾਂ ਸਮੇਂ ਮੁਲਾਜ਼ਮ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ ਜਦਕਿ ਦੂਜੇ ਪਾਸੇ ਅਦਾਲਤਾਂ 'ਚ ਬਣਦੇ ਹੱਕਾਂ ਦੇ ਵਿਰੁੱਧ ਰਿਪੋਰਟਾਂ ਪੇਸ਼ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ ਹੀ ਹੋਰ ਸਾਰੀਆਂ ਮੰਗਾਂ ਮੰਨੀਆਂ ਜਾਣ | ਇਸ ਮੌਕੇ ਹਰਪ੍ਰੀਤ ਸਿੰਘ, ਸੰਦੀਪ ਸਿੰਘ ਵਾਲੀਆ, ਕਮਲ ਸ਼ਰਮਾ, ਰਵਿੰਦਰ ਸਿੰਘ, ਜਗਦੇਵ ਸਿੰਘ, ਗਗਨਦੀਪ ਸਿੰਘ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ਜਗਤਾਰ ਸਿੰਘ, ਮਾਨਸੀ ਦੇਵੀ, ਰੇਨੂੰ, ਗੀਤਾ ਰਾਣੀ, ਕਰਮਜੀਤ ਕੌਰ, ਸੰਦੀਪ ਕੌਰ, ਸੁਨੀਤਾ ਰਾਣੀ, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਤੇ ਸੀ. ਬੀ. ਐਸ. ਈ. ਦੀਆਂ ਖ਼ਾਮੀਆਂ ਖ਼ਿਲਾਫ਼ ਕਾਂਗਰਸ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੀ ਵਿਦਿਆਰਥਣ ਸਨਮਾਨਿਤ <br/>
Ad Position 24