26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨੀਟ ਪੇਪਰ ਲੀਕ ਤੇ ਸੀ. ਬੀ. ਐਸ. ਈ. ਦੀਆਂ ਖ਼ਾਮੀਆਂ ਖ਼ਿਲਾਫ਼ ਕਾਂਗਰਸ ਵਲੋਂ ਅਰਥੀ ਫ਼ੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 03-06-2026
ਭੀਖੀ, 2 ਜੂਨ (ਬਲਕਾਰ ਸਿੰਘ ਸਹੋਤਾ)- ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਅਤੇ ਸੀ.ਬੀ.ਐਸ.ਈ. 'ਚ ਸਾਹਮਣੇ ਆ ਰਹੀਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਸਥਾਨਕ ਕਸਬੇ 'ਚ ਰੋਸ ਮਾਰਚ ਕੱਢਿਆ ਗਿਆ | ਇਸ ਰੋਸ ਪ੍ਰਦਰਸ਼ਨ 'ਚ ਕਾਂਗਰਸ ਕਾਰਕੁਨਾਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਪੁਤਲੇ ਫੂਕੇ ਅਤੇ ਸਿੱਖਿਆ ਪ੍ਰਣਾਲੀ 'ਚ ਵੱਧ ਰਹੀਆਂ ਬੇਨਿਯਮੀਆਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਤੁਰੰਤ ਦੋਵਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ | ਜ਼ਿਲ੍ਹਾ ਪ੍ਰਧਾਨ ਸਿੰਗਲਾ ਨੇ ਕਿਹਾ ਕਿ ਨੀਟ ਪ੍ਰੀਖਿਆ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੀ ਹੋਈ ਹੈ ਅਤੇ ਇਸ ਦੀ ਭਰੋਸੇਯੋਗਤਾ 'ਤੇ ਕਿਸੇ ਵੀ ਤਰ੍ਹਾਂ ਦਾ ਸਵਾਲ ਪੂਰੀ ਸਿੱਖਿਆ ਪ੍ਰਣਾਲੀ 'ਤੇ ਸਵਾਲ ਖੜ੍ਹਾ ਕਰਦਾ ਹੈ | ਉਨ੍ਹਾਂ ਕਿਹਾ ਕਿ ਕਰੀਬ 22 ਲੱਖ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਦਿੱਤੀ ਸੀ ਅਤੇ ਇਨ੍ਹਾਂ ਵਿਦਿਆਰਥੀਆਂ ਨੇ ਡਾਕਟਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਾਲਾਂ ਤੱਕ ਮਿਹਨਤ ਕੀਤੀ ਸੀ ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਉਨ੍ਹਾਂ ਦੀ ਮਿਹਨਤ ਅਤੇ ਭਰੋਸੇ ਨੂੰ ਝਟਕਾ ਦਿੱਤਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਨੀਟ ਪੇਪਰ ਲੀਕ ਦੀ ਘਟਨਾ ਕੋਈ ਪਹਿਲੀ ਵਾਰ ਨਹੀਂ ਵਾਪਰੀ ਸਗੋਂ ਲਗਾਤਾਰ ਦੂਜੀ ਵਾਰ ਇਸ ਤਰ੍ਹਾਂ ਦੇ ਦੋਸ਼ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਸੰਬੰਧਿਤ ਏਜੰਸੀਆਂ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕਦੀਆਂ ਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ | ਇਸ ਮੌਕੇ ਗੁਰਪ੍ਰੀਤ ਸਿੰਘ ਵਿੱਕੀ, ਚਮਕੌਰ ਸਿੰਘ ਮੂਸਾ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸਿਮਰਜੀਤ ਸਿੰਘ ਮਾਨਸ਼ਾਹੀਆ, ਬਿਕਰਮ ਸਿੰਘ ਮੋਫਰ, ਵਿਨੋਦ ਸਿੰਗਲਾ, ਧਨਜੀਤ ਸਿੰਘ, ਪ੍ਰਗਟ ਸਿੰਘ ਖੀਵਾ, ਇੰਦਰਜੀਤ ਸਿੰਘ, ਸੰਦੀਪ ਮਹਿਤਾ, ਮਲਕੀਤ ਸਿੰਘ, ਅਮਰੀਕ ਸਿੰਘ, ਸੁਖਦਰਸ਼ਨ ਸਿੰਘ ਖਾਰਾ, ਬਲਦੇਵ ਸਿੰਘ ਰੜ੍ਹ, ਇੰਦਰਜੀਤ ਰਿਖੀ, ਰਣਦੀਪ ਸਿੰਘ ਰਾਏਪੁਰ, ਬਿਕਰਮ ਬਾਵਾ, ਬਲਵੀਰ ਫ਼ੌਜੀ, ਪਿ੍ੰਸ ਸਿੰਗਲਾ, ਵਿਕਾਸ ਸ਼ਰਮਾ ਵਿੱਕੀ, ਰਵੀ ਰੁਪਾਲ, ਕੇ.ਸੀ. ਬਾਵਾ, ਰਣਜੀਤ ਸਿੰਘ ਦੋਦੜਾ, ਕੁਲਦੀਪ ਸਿੰਘ, ਰਾਮ ਸਿੰਘ, ਤਰਨਜੀਤ ਸਿੰਘ ਸੁੱਖਾ ਧਲੇਵਾਂ, ਗੁਰਪ੍ਰੀਤ ਸਿੰਘ ਧਲੇਵਾਂ, ਗੁਰਜੀਤ ਸਿੰਘ ਮੋਹਰ ਸਿੰਘ ਵਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜੇ <br/> ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇ... ਅਗਲੀ ਖ਼ਬਰ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>
Ad Position 24