18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭੈਣੀਬਾਘਾ ਵਿਖੇ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਡੇਅਰੀ ਫਾਰਮਿੰਗ ਦਾ ਸ਼ੈੱਡ ਡਿਗਿਆ <br/>

Ad Position 21
No active advertisement
ਅਜੀਤ ਡੈਸਕ 05-06-2026

ਮਾਨਸਾ, 4 ਜੂਨ (ਰਾਵਿੰਦਰ ਸਿੰਘ ਰਵੀ)- ਨੇੜਲੇ ਪਿੰਡ ਭੈਣੀਬਾਘਾ ਵਿਖੇ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਡੇਅਰੀ ਫਾਰਮਿੰਗ ਦਾ ਸ਼ੈੱਡ ਡਿੱਗ ਪਿਆ | ਦੋ ਮੱਝਾਂ ਦੀ ਮੌਤ ਹੋ ਗਈ ਹੈ, ਜਦਕਿ 15 ਦੇ ਕਰੀਬ ਜ਼ਖਮੀ ਹੋ ਗਈਆਂ ਹਨ | ਇਸ ਤੋਂ ਇਲਾਵਾ ਇਕ ਮਜ਼ਦੂਰ ਵੀ ਜ਼ਖਮੀ ਹੋਇਆ ਹੈ | ਪੀੜਤ ਕਿਸਾਨ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਮੇਂ ਤੋਂ ਘਰ ਦੇ ਗੁਜ਼ਾਰੇ ਲਈ ਡੇਅਰੀ ਫਾਰਮਿੰਗ ਦਾ ਧੰਦਾ ਸ਼ੁਰੂ ਕੀਤਾ ਸੀ ਅਤੇ ਡੇਢ ਦਰਜਨ ਦੇ ਕਰੀਬ ਮੱਝਾਂ ਰੱਖੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਕੁਦਰਤੀ ਆਫ਼ਤ ਨਾਲ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ | ਪਿੰਡ ਵਾਸੀ ਲਛਮਣ ਸਿੰਘ ਤੇ ਕਿਸਾਨ ਆਗੂ ਬਲਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਐਸ.ਐਚ.ਓ. <br/> ਅਗਲੀ ਖ਼ਬਰ ਪੇਂਡੂ ਸਖ਼ੀਆਂ ਦੇ ਵਫ਼ਦ ਨੇ ਹੱਕੀ ਮੰਗਾਂ ਸੰਬੰਧੀ ਡੀ.ਸੀ. ਨੂੰ ਮੰਗ-ਪੱਤਰ ਦਿੱਤਾ <br/>
Ad Position 24