02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਦੁਕਾਨਦਾਰ ਦੀ ਕੁੱਟਮਾਰ ਨੂੰ ਲੈ ਕੇ ਬਰੇਟਾ ਮੁਕੰਮਲ ਬੰਦ, ਥਾਣੇ ਅੱਗੇ ਲਗਾਇਆ ਧਰਨਾ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026

ਬਰੇਟਾ, 5 ਜੂਨ (ਪਾਲ ਸਿੰਘ ਮੰਡੇਰ)-ਪਿਛਲੇ ਦਿਨੀਂ ਸਥਾਨਕ ਦੁਕਾਨਦਾਰ ਪ੍ਰਿੰਸ ‘ਤੇ ਕੀਤੇ ਹਮਲੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ ‘ਚ ਸ਼ਹਿਰ ਮੁਕੰਮਲ ਬੰਦ ਕੀਤਾ ਗਿਆ। ਇਸ ਦੌਰਾਨ ਸਥਾਨਕ ਥਾਣੇ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਹਾਲੇ ਤੱਕ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ, ਜਿਸ ਕਾਰਨ ਲੋਕਾਂ ‘ਚ ਭਾਰੀ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਮਲੇ ਨੂੰ ਲਗਪਗ 15 ਦਿਨ ਬੀਤ ਗਏ ਹਨ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ ਥਾਣਾ ਮੁਖੀ ਗਨੇਸ਼ਵਰ ਕੁਮਾਰ ਦਾ ਕਹਿਣਾ ਹੈ ਕਿ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ ਤੇ ਬਾਕੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਮੁਖੀ ਦੇ ਦਿੱਤੇ ਭਰੋਸੇ ਉਪਰੰਤ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਜਤਿੰਦਰ ਮੋਹਨ, ਗਿਆਨ ਚੰਦ ਆਜ਼ਾਦ, ਨਿੱਕਾ ਸਿੰਘ ਬਹਾਦਰਪੁਰ, ਦਸੌਂਦਾ ਸਿੰਘ ਬਹਾਦਰਪੁਰ, ਡਾ. ਰਤਨ ਲਾਲ, ਜੁਗਰਾਜ ਸਿੰਘ ਕਾਲਾ ਕੌਂਸਲਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਕਾਸ ਪ੍ਰਾਜੈਕਟਾਂ ‘ਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀ. ਸੀ. ਅਗਲੀ ਖ਼ਬਰ ਕਾਂਗਰਸੀ ਆਗੂ ਗੋਲਡੀ ਗਿੱਲ ਤੇ ਚਿੰਟੂ ਜਿੰਦਲ ਆਮ ਆਦਮੀ ਪਾਰਟੀ ‘ਚ ਸ਼ਾਮਿਲ
Ad Position 24