02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਕਾਸ ਪ੍ਰਾਜੈਕਟਾਂ ‘ਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 06-06-2026

ਮਾਨਸਾ, 5 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ‘ਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰਾਜੈਕਟਾਂ ‘ਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਕਿਹਾ ਕਿ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸੜਕਾਂ ਦੀ ਹਾਲਤ ਨੂੰ ਤਰਜੀਹੀ ਆਧਾਰ ‘ਤੇ ਸੁਧਾਰਿਆ ਜਾਣਾ ਬੇਹੱਦ ਜ਼ਰੂਰੀ ਹੈ, ਇਸ ਲਈ ਸੰਬੰਧਿਤ ਕਾਰਜਕਾਰੀ ਏਜੰਸੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ‘ਚ ਹੋਰ ਵੀ ਤੇਜ਼ੀ ਲਿਆਉਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਸ਼ਹਿਰਾਂ ਤੇ ਪਿੰਡਾਂ ‘ਚ ਚੱਲ ਰਹੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹਰੇਕ ਵਿਕਾਸ ਪ੍ਰਾਜੈਕਟ ਦੀ ਪੰਜਾਬ ਸਰਕਾਰ ਵਲੋਂ ਤਿੱਖੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਮੂਹ ਕਾਰਜਕਾਰੀ ਏਜੰਸੀਆਂ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ ਕਿ ਸੜਕਾਂ ਦੇ ਨਿਰਮਾਣ ਦੌਰਾਨ ਸਰਕਾਰੀ ਤੇ ਤਕਨੀਕੀ ਮਾਪਦੰਡਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਗੈਰ ਮਿਆਰੀ ਸਮਗਰੀ ਦੀ ਬਿਲਕੁਲ ਵੀ ਵਰਤੋਂ ਨਾ ਕੀਤੀ ਜਾਵੇ। ਐਕਸੀਅਨ ਪੰਜਾਬ ਮੰਡੀ ਬੋਰਡ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡਾਂ ‘ਚ 115 ਸੜਕਾਂ ਦੀ ਮੁਰੰਮਤ ਦਾ ਪ੍ਰਾਜੈਕਟ ਚੱਲ ਰਿਹਾ ਹੈ, ਜਿਸ ਤਹਿਤ 42 ਸੜਕਾਂ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ 41 ਪ੍ਰਗਤੀ ਅਧੀਨ ਹਨ। ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਮਾਨਸਾ ਪ੍ਰਤੀਕ ਸਿੰਗਲਾ ਨੇ ਦੱਸਿਆ ਕਿ ਮਾਨਸਾ ਤੋਂ ਤਲਵੰਡੀ ਸਾਬੋ ਤੱਕ ਅਪਗ੍ਰੇਡ ਹੋ ਰਹੀ ਸੜਕ ਦਾ ਤਕਰੀਬਨ 73 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਜਦਕਿ ਸਰਦੂਲਗੜ੍ਹ ਰਤੀਆ ਰੋਡ ਤੋਂ ਸੰਘਾ (ਹਰਿਆਣਾ ਹੱਦ ਤੱਕ) ਜਿਸ ‘ਚ ਪਿੰਡ ਖੈਰਾ ਕਲਾਂ, ਖੈਰਾ ਖ਼ੁਰਦ, ਕਰੰਡੀ ਵੀ ਸ਼ਾਮਿਲ ਹਨ, ਦੀ ਅਪਗ੍ਰੇਡੇਸ਼ਨ ਦਾ ਕੰਮ ਵੀ ਤਕਰੀਬਨ 75 ਫੀਸਦੀ ਪੂਰਾ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਅਗਲੀ ਖ਼ਬਰ ਦੁਕਾਨਦਾਰ ਦੀ ਕੁੱਟਮਾਰ ਨੂੰ ਲੈ ਕੇ ਬਰੇਟਾ ਮੁਕੰਮਲ ਬੰਦ, ਥਾਣੇ ਅੱਗੇ ਲਗਾਇਆ ਧਰਨਾ
Ad Position 24