02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਨੈਸ਼ਨਲ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ‘ਚ ਤਗਮੇ ਜਿੱਤੇ

Ad Position 21
repet_subhas-goyals [Copy P29]
ਅਜੀਤ ਡੈਸਕ 06-06-2026

ਬੁਢਲਾਡਾ, 5 ਜੂਨ (ਸਵਰਨ ਸਿੰਘ ਰਾਹੀ)-�ਡੀਸ਼ਾ ਰਾਜ ਵਿਖੇ ਹੋਈ ਵਾਕੋ ਇੰਡੀਆ ਜੂਨੀਅਰ ਨੈਸ਼ਨਲ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ‘ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ‘ਤੇ ਵੱਡੀ ਉਪਲਬਧੀ ਹਾਸਿਲ ਕੀਤੀ ਹੈ। ਪ੍ਰਿੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਦੱਸਿਆ ਕਿ ਅਰਮਨਦੀਪ ਸਿੰਘ ਨੇ 75 ਕਿੱਲੋ ਭਾਰ ਵਰਗ ‘ਚ ਸੋਨੇ ਦਾ ਤਗਮਾ ਤੇ ਗੁਲਾਬਪ੍ਰੀਤ ਸਿੰਘ ਨੇ 80 ਕਿੱਲੋ ਭਾਰ ਵਰਗ ‘ਚ ਚਾਂਦੀ ਦਾ ਤਗਮਾ ਹਾਸਿਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਚੇਅਰਮੈਨ ਪ੍ਰਦੀਪ ਜਿੰਦਲ ਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ‘ਚ ਅਨੁਸ਼ਾਸਨ, ਸਹਿਣਸ਼ੀਲਤਾ, ਲੀਡਰਸ਼ਿਪ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਕੁਆਰਡੀਨੇਟਰ ਕਿਰਨ ਮਠਾੜੂ ਨੇ ਕਿਹਾ ਕਿ ਖਿਡਾਰੀਆਂ ਦੀ ਇਸ ਪ੍ਰਾਪਤੀ, ਉਨ੍ਹਾਂ ਦੀ ਲਗਨ, ਮਿਹਨਤ ਤੇ ਸ਼ਾਨਦਾਰ ਸਫਲਤਾ ਪਿੱਛੇ ਸਕੂਲ ਦੇ ਡੀ.ਪੀ.ਈ ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਦਮਨ ਅਤੇ ਮੈਡਮ ਸਿਮਰਨ ਦੀ ਵਿਸ਼ੇਸ਼ ਮਿਹਨਤ ਰਹੀ ਹੈ। ਸਕੂਲ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਧੂਰੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਹੋਈ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ
Ad Position 24