ਹੱਕ ਮੰਗਦੇ ਅਪਰੈਂਟਿਸ ਕਰ ਰਹੇ ਨੌਜਵਾਨਾਂ ਤੇ ਪੰਜਾਬ ਪੁਲਿਸ ਵਲੋਂ ਹੋਏ ਤਸ਼ੱਦਦ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ
ਅਜੀਤ ਡੈਸਕ
06-06-2026
ਸੀਂਗੋ ਮੰਡੀ, 5 ਜੂਨ (ਸ਼ਰਮਾ)-ਪਾਵਰਕਮ ਵਿਚ ਅਪਰੈਂਟਿਸ ਕਰ ਰਹੇ 2600 ਨੌਜਵਾਨ ਪਟਿਆਲਾ ਦੇ ਬਿਜਲੀ ਬੋਰਡ ਦੇ ਦਫਤਰ ਅੱਗੇ ਲੋਕਤੰਤਰਿਕ ਤਰੀਕੇ ਨਾਲ ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਨ ਜਿਸ ‘ਤੇ ਅੱਜ ਪੰਜਾਬ ਪੁਲਿਸ ਵਲੋਂ ਕੀਤੇ ਗਈ ਅੰਨੇ ਤਸ਼ੱਦਦ ਦੀ ਵੱਖ-ਵੱਖ ਜਥੇਬੰਦੀਆਂ ਤੇ ਸਿਆਸੀ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਸੰਬੰਧੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਅਦਾ ਕਰਕੇ ਮੁਕਰ ਜਾਂਦੇ ਹਨ ਤੇ ਪਿੱਛੋਂ ਨੌਜਵਾਨਾਂ ‘ਤੇ ਤਸ਼ੱਦਦ ਢਾਹ ਕੇ ਉਨ੍ਹਾਂ ਦੇ ਸੰਘਰਸ਼ ਨੂੰ ਕੁਚਲ ਦਿੰਦੇ ਹਨ। ਅਪ੍ਰੈਟਿਸ ਕਰ ਰਹੇ ਨੌਜਵਾਨਾਂ ਨੇ ਮੈਨੂੰ ਦੱਸਿਆ ਕਿ ਸਾਡੀ ਭਰਤੀ ਟੈੱਸਟ ਲੈ ਕੇ ਹੋਈ ਸੀ ਤੇ ਹੁਣ ਪੰਜਾਬ ਸਰਕਾਰ ਨੇ ਵਿਭਾਗ ਵਿਚ ਲੈਣ ਦਾ ਵਾਅਦਾ ਕੀਤਾ ਹੋਇਆ ਸੀ ਜਿਸ ਦੇ ਮੁੱਕਰਨ ਪਿੱਛੋਂ 2600 ਅਪ੍ਰੈਟਿਸ ਕਰ ਰਹੇ ਨੌਜਵਾਨਾਂ ਨੇ ਪਟਿਆਲਾ ਵਿਖੇ ਧਰਨਾ ਲਾਇਆ ਹੋਇਆ ਸੀ ਜਿਸ ‘ਤੇ ਪੰਜਾਬ ਸਰਕਾਰ ਦੀ ਸਹਿ ਤੇ ਪੰਜਾਬ ਪੁਲਿਸ ਨੇ ਅੰਨਾ ਤਸ਼ੱਦਦ ਢਾਇਆ ਹੈ ਜਿਸ ਦੀ ਅਸੀਂ ਪਾਰਟੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਤੇ ਅਕਾਲੀ ਸਰਕਾਰ ਆਉਣ ‘ਤੇ ਅਸੀਂ ਉਕਤ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਦਾ ਵੀ ਬਚਨ ਕਰਦੇ ਹਾਂ। �ਧਰ ਕਾਂਗਰਸ ਦੇ ਸੋਸ਼ਲ ਮੀਡੀਆ ਦੇ ਜਰਨਲ ਸਕੱਤਰ ਵਿਕਾਸ ਸ਼ਰਮਾ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਜੋ ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੰਜਾਬ ਪੁਲਿਸ ਵਲੋਂ ਤਸ਼ੱਦਦ ਢਾਹਿਆ ਗਿਆ ਹੈ ਉਸ ਨੂੰ ਦੇਖਿਆ ਨਹੀਂ ਜਾਂਦਾ ਤੇ ਜਿਸ ਲਈ ਅਸੀਂ ਉਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਅਪ੍ਰੈਟਿਸ ਕਰ ਰਹੇ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦੀ ਮੰਗ ਕਰਦੇ ਹਾਂ ਤਾਂ ਜੋ ਨੌਜਵਾਨਾਂ ਦਾ ਰੁਜ਼ਗਾਰ ਪੱਕਾ ਹੋ ਸਕੇ ਅਗਰ ਕਾਂਗਰਸ ਸਰਕਾਰ ਆਈ ਤਾਂ ਅਸੀਂ ਵੀ ਉਕਤ ਨੌਜਵਾਨਾਂ ਨੂੰ ਪੱਕੀ ਨੌਕਰੀ ਦੀ ਸਿਫ਼ਾਰਿਸ਼ ਕਰਾਂਗੇ।