ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰਨੇ ਕਲਾਂ ਵਿਖੇ ਕਰਵਾਏ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ ਸੰਗਤਾਂ ਪੁੱਜੀਆਂ

Ad Position 21
No active advertisement
ਅਜੀਤ ਡੈਸਕ 09-06-2026
ਬੁਢਲਾਡਾ, 8 ਜੂਨ (ਸਵਰਨ ਸਿੰਘ ਰਾਹੀ)- ਡਾਕਟਰ ਬੀ. ਆਰ. ਅੰਬੇਡਕਰ ਯਾਦਗਾਰ ਯੂਥ ਤੇ ਸਪੋਰਟਸ ਕਲੱਬ ਗੁਰਨੇ ਕਲਾਂ ਵਲੋਂ ਮਹਾਰਿਸ਼ੀ ਭਗਵਾਨ ਵਾਲਮੀਕਿ ਦੇ 135ਵੇਂ ਜਨਮ ਦਿਹਾੜੇ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਪਹਿਲੇ ਮਹਾਨ ਸਤਿਸੰਗ ਸਮਾਗਮ 'ਚ ਇਲਾਕੇ ਦੀਆਂ ਨਾਮਵਰ ਰਾਜਨੀਤਿਕ ਅਤੇ ਸਮਾਜਿਕ ਹਸਤੀਆਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ | ਕਲੱਬ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਰਵਿਦਾਸ ਭਜਨ ਮੰਡਲੀ ਬੇਗਮਪੁਰਾ (ਹਰਿਆਣਾ) ਦੇ ਮੁੱਖ ਪ੍ਰਚਾਰਕ, ਭਾਈ ਪ੍ਰੀਤ ਰਵੀਦਾਸੀਆ ਅਤੇ ਭੋਲਾ ਸਿੰਘ ਗੁਰਨੇ ਖ਼ੁਰਦ ਨੇ ਪ੍ਰੋਗਰਾਮ ਦੌਰਾਨ ਸੰਗਤਾਂ ਨੂੰ ਗੁਰੂ ਰਵਿਦਾਸ ਤੇ ਬਾਬਾ ਸਾਹਿਬ ਦੇ ਇਤਿਹਾਸ ਬਾਰੇ ਦੱਸਦਿਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਹਲਕਾ ਵਿਧਾਇਕ ਬੁੱਧ ਰਾਮ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ, ਅਕਾਲੀ ਆਗੂ ਡਾ. ਨਿਸ਼ਾਨ ਸਿੰਘ, ਬਸਪਾ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ, ਹਲਕਾ ਪ੍ਰਧਾਨ ਅਵਤਾਰ ਸਿੰਘ ਕਟਾਰੀਆ ਨੇ ਕਿਹਾ ਕਿ ਕਿਸੇ ਸਮੇਂ ਅਖੌਤੀ ਪਾਖੰਡਵਾਦ ਕਾਰਨ ਦੱਬੇ ਕੁਚਲੇ ਲੋਕਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਗੁਰੂ ਰਵਿਦਾਸ ਅਤੇ ਉਨ੍ਹਾਂ ਤੋਂ ਬਾਅਦ ਡਾ. ਅੰਬੇਡਕਰ ਦੇ ਵਡਮੁੱਲੇ ਯੋਗਦਾਨ ਸਦਕਾ ਅੱਜ ਸਮਾਜਿਕ ਅਤੇ ਰਾਜਨੀਤਕ ਤੌਰ 'ਤੇ ਬਰਾਬਰੀ ਦੇ ਹੱਕ ਮਿਲ ਸਕੇ ਹਨ | ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਖ਼ਜ਼ਾਨਚੀ ਰਾਜਿੰਦਰ ਸਿੰਘ ਜੇ. ਈ., ਸਕੱਤਰ ਮੰਗਲ ਸਿੰਘ, ਸਰਪ੍ਰਸਤ ਖੁਸ਼ੀ ਰਾਮ ਕਟਾਰੀਆ, ਮਿੱਠਾ ਸਿੰਘ ਗੁਰਨੇ, ਮਾਸਟਰ ਗੁਰਮੇਲ ਸਿੰਘ ਬੋੜਾਵਾਲ, ਤਰਸੇਮ ਸਿੰਘ ਸੇਮਾ, ਰਾਮ ਸਿੰਘ ਫ਼ੌਜੀ, ਗੁਰਚਰਨ ਸਿੰਘ, ਮਨਿੰਦਰ ਸਿੰਘ, ਬਲਵੀਰ ਸਿੰਘ, ਗੁਰਧਿਆਨ ਸਿੰਘ, ਬੱਗੜ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਲੱਖਾ ਸਿੰਘ, ਸੁਰਿੰਦਰ ਨਿਭੋਰੀਆ ਮਾਨਸਾ, ਡਾ. ਦਰਸ਼ਨ ਸਿੰਘ ਮਾਨਸਾ, ਮੇਜਰ ਸਿੰਘ ਬੁਢਲਾਡਾ, ਸੋਨੂੰ ਕਟਾਰੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਕਹਿਰ ਭਰੀ ਗਰਮੀ ਕਾਰਨ ਤਿੰਨ ਬਿਮਾਰ <br/>
Ad Position 24
No active advertisement