ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੰਜਾਬ ਕੇਂਦਰ ਤੇ ਸੂਬਾਈ ਸਰਕਾਰਾਂ ਦੀ ਵਿਤਕਰੇਬਾਜ਼ੀ ਦਾ ਸ਼ਿਕਾਰ ਹੋ ਰਿਹੈ- ਧਾਲੀਵਾਲ

Ad Position 21
No active advertisement
ਅਜੀਤ ਡੈਸਕ 09-06-2026

ਮਾਨਸਾ, 8 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੀ ਆਜ਼ਾਦੀ ਲਈ ਵਿਸ਼ੇਸ਼ ਯੋਗਦਾਨ ਵਾਲਾ ਸਰਹੱਦੀ ਰਾਜ ਪੰਜਾਬ ਕੇਂਦਰ ਤੇ ਸੂਬਾਈ ਸਰਕਾਰਾਂ ਦੀ ਵਿਤਕਰੇਬਾਜ਼ੀ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਸਾਡੀ ਧਰਤੀ ਗੁਰੂਆਂ, ਪੀਰਾਂ ਤੇ ਦੇਸ਼ ਭਗਤਾਂ ਦੀ ਵਿਰਾਸਤ ਹੈ | ਇਹ ਪ੍ਰਗਟਾਵਾ ਸੀ. ਪੀ. ਆਈ. ਦੇ ਸੂਬਾ ਸਕੱਤਰ ਕਾ. ਨਿਰਮਲ ਸਿੰਘ ਧਾਲੀਵਾਲ ਨੇ ਇੱਥੇ ਕਨਵੈੱਨਸ਼ਨ ਮੌਕੇ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੇਸ਼ੱਕ ਨਸ਼ਾ, ਬੇਰੁਜ਼ਗਾਰੀ, ਗੈਂਗਸਟਰਵਾਦ ਤੇ ਕਰਜ਼ਾ ਸੂਬੇ ਲਈ ਸਰਾਪ ਬਣਿਆ ਹੋਇਆ ਹੈ ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਸਿਆਸੀ ਮੁਫ਼ਾਦ ਤੇ ਹਿਤਾਂ ਲਈ ਰਾਜ ਨੂੰ ਤਬਾਹੀ ਵੱਲ ਧੱਕ ਰਹੀ ਹੈ | ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਧੜੱਲੇ ਨਾਲ ਲਾਗੂ ਕਰ ਰਹੇ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਦੀ ਆਵਾਜ਼ ਨੂੰ ਪੁਲਿਸ ਤੇ ਡੰਡੇ ਦੇ ਜ਼ੋਰ ਨਾਲ ਰੋਕਿਆ ਜਾ ਰਿਹਾ ਹੈ | ਕਾ. ਧਾਲੀਵਾਲ ਨੇ ਮਨਰੇਗਾ, ਕਰਜ਼ ਮੁਆਫ਼ੀ, ਰੁਜ਼ਗਾਰ ਤੇ ਨਸ਼ਿਆਂ ਖ਼ਿਲਾਫ਼ ਲੋਕ ਲਾਮਬੰਦੀ ਦਾ ਸੱਦਾ ਦਿੰਦਿਆਂ 2027 ਦੀਆਂ ਚੋਣਾਂ ਸਮੇਂ ਅਖੌਤੀ ਇਨਕਲਾਬੀਆਂ ਤੇ ਸੰਘੀਆਂ ਖਿਲਾਫ ਤਿੱਖੇ ਸੰਘਰਸ਼ ਦੀ ਅਪੀਲ ਕੀਤੀ ਅਤੇ ਤੇਲ ਪਦਾਰਥਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦੀ ਗੱਲ ਵੀ ਕਹੀ | ਪਾਰਟੀ ਦੇ ਕੌਮੀ ਕੌਂਸਲ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪੰਜਾਬ ਦੀ ਰਾਜ ਸੱਤਾ 'ਤੇ ਅਸਿੱਧੇ ਤੌਰ 'ਤੇ ਕਬਜ਼ਾ ਕਰਨ ਲਈ ਮੋਦੀ ਸਰਕਾਰ ਘੱਟ ਗਿਣਤੀਆਂ, ਦਲਿਤਾਂ ਤੇ ਅÏਰਤਾਂ ਨੂੰ ਨਿਸ਼ਾਨਾ ਬਣਾਉਂਦਿਆਂ ਐਸ. ਆਈ. ਆਰ. ਦੇ ਬਹਾਨੇ ਵੋਟਾਂ ਕੱਟਣ ਜਾਂ ਰਹੀ ਹੈ, ਨੂੰ ਕੱਟਣ ਨਹੀਂ ਦਿੱਤਾ ਜਾਵੇਗਾ ਜਦਕਿ ਦੇਸ਼ 'ਚ ਇਕ ਭਾਸ਼ਾ ਦੇ ਫ਼ਿਰਕੂ ਫਾਸ਼ੀਵਾਦੀ ਏਜੰਡੇ 'ਤੇ ਚੱਲਦਿਆਂ ਰਾਜਾ ਦੇ ਅਧਿਕਾਰਾਂ 'ਤੇ ਹਮਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 11 ਕਰੋੜ ਲੋਕਾਂ ਦੀ ਬੋਲੀ ਪੰਜਾਬੀ ਨੂੰ ਇਸੇ ਫ਼ਿਰਕੂ ਏਜੰਡੇ ਤਹਿਤ ਮਧੋਲਿਆ ਜਾਂ ਰਿਹਾ ਹੈ ਅਤੇ ਵਿੱਦਿਅਕ ਅਦਾਰਿਆਂ ਵਿਚੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ, ਕੁਲਵਿੰਦਰ ਸਿੰਘ ਉੱਡਤ, ਵੇਦ ਪ੍ਰਕਾਸ਼ ਬੁਢਲਾਡਾ, ਕਾ. ਗੁਰਮੀਤ ਸਿੰਘ ਜੋਗਾ, ਰੂਪ ਸਿੰਘ ਢਿੱਲੋਂ, ਸੀਤਾ ਰਾਮ ਗੋਬਿੰਦਪੁਰਾ, ਸਾਧੂ ਸਿੰਘ ਰਾਮਾਨੰਦੀ, ਕਰਨੈਲ ਸਿੰਘ ਭੀਖੀ, ਜਗਸੀਰ ਰਾਏਕੇ ਐਮ. ਸੀ., ਮਲਕੀਤ ਸਿੰਘ ਮੰਦਰਾਂ, ਰਤਨ ਭੋਲਾ, ਮਲਕੀਤ ਸਿੰਘ ਜੋਗਾ, ਚਿਮਨ ਲਾਲ ਕਾਕਾ, ਰਘੂਨਾਥ ਸਿੰਗਲਾ, ਹਰਦਿਆਲ ਸਿੰਘ ਬੁਢਲਾਡਾ ਆਦਿ ਸਨ | ਕਨਵੈੱਨਸ਼ਨ ਉਪਰੰਤ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਤੋਂ ਅੱਕੇ ਲੋਕਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ <br/> ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਬੇਰੁਜ਼ਗਾਰ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਨਿਖੇਧੀ
Ad Position 24
No active advertisement