ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦਾ ਧਰਨਾ ਜਾਰੀ <br/>

Ad Position 21
No active advertisement
ਅਜੀਤ ਡੈਸਕ 09-06-2026
ਮਾਨਸਾ, 8 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦਾ ਸਥਾਨਕ ਸੇਵਾ ਕੇਂਦਰ ਅੱਗੇ ਰੋਸ ਧਰਨਾ ਜਾਰੀ ਹੈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ ਪਰ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕਰਮਚਾਰੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਅਤੇ ਘਰ ਦਾ ਗੁਜ਼ਾਰਾ ਕਰਨਾ ਅÏਖਾ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ 'ਚ 450 ਤੋਂ ਵੱਧ ਮੁਲਾਜ਼ਮਾਂ ਦੀ ਦੇਖ ਰੇਖ ਨਿੱਜੀ ਕੰਪਨੀ ਵਲੋਂ ਕਰਵਾਈ ਜਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਸਰਕਾਰੀ ਅਦਾਰੇ 'ਚ ਰਲਾਇਆ ਜਾਵੇ ਅਤੇ ਤਨਖ਼ਾਹਾਂ 'ਚ ਵਾਧਾ ਕਰਨ ਦੇ ਨਾਲ ਹੀ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ | ਧਰਨੇ ਨੂੰ ਮਨਵੀਰ ਕੌਰ, ਕਰਮਜੀਤ ਸਿੰਘ, ਹਰਵਿੰਦਰ ਸਿੰਘ, ਕੁਲਜੀਤ ਸਿੰਘ, ਮਨਜੀਤ ਸਿੰਘ, ਜਸਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਰਮਚਾਰੀਆਂ ਵਲੋਂ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਕੀਤੇ ਲਾਠੀਚਾਰਜ ਖਿਲਾਫ ਨਾਅਰੇਬਾਜ਼ੀ <br/>
Ad Position 24
No active advertisement