ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜੀ. ਆਈ. ਐਮ. ਟੀ. ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ <br/>

Ad Position 21
No active advertisement
ਜੀ.ਆਈ.ਐਮ.ਟੀ. ਕਾਲਜ ਬੁਢਲਾਡਾ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਪ੍ਰਬੰਧਕ ਤੇ ਵਿਦਿਆਰਥੀ | ਤਸਵੀਰ : ਟੋਨੀ ਬੁਢਲਾਡਾ <br/> 09-06-2026

ਬੁਢਲਾਡਾ, 8 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਜੀ.ਆਈ.ਐਮ.ਟੀ. ਕਾਲਜ ਵਿਖੇ ਵਾਤਾਵਰਨ ਸੁਰੱਖਿਆ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਉਲੀਕੇ ਵਿਸ਼ੇਸ਼ ਪ੍ਰੋਗਰਾਮ ਤਹਿਤ ਪ੍ਰਬੰਧਕ ਕਮੇਟੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕਰਦਿਆਂ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਰੁੱਖਾਂ ਦੀ ਕਟਾਈ, ਵੱਧ ਰਿਹਾ ਪ੍ਰਦੂਸ਼ਣ ਅਤੇ ਕੁਦਰਤੀ ਸਰੋਤਾਂ ਦੀ ਬੇਲੋੜੀ ਵਰਤੋਂ ਕਾਰਨ ਧਰਤੀ ਦਾ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ | ਪਿ੍ੰਸੀਪਲ ਡਾ. ਰੇਖਾ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਰੋਜ਼ਾਨਾ ਜੀਵਨ 'ਚ ਸਾਫ਼-ਸੁਥਰੀਆਂ ਅਤੇ ਵਾਤਾਵਰਨ ਪੱਖੀ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਦੀ ਬੱਚਤ ਕਰਨ ਅਤੇ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ | ਪ੍ਰੋਜੈਕਟ ਇੰਚਾਰਜ ਲੈਕਚਰਾਰ ਲੋਕੇਸ਼ ਕੁਮਾਰ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ 'ਤੇ ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਕਾਲਜ ਕੈਂਪਸ 'ਚ ਵੱਖ-ਵੱਖ ਕਿਸਮ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸਾਹਿਬਜੋਤ ਸਿੰਘ ਨੇ ਸੋਨ ਤਗਮਾ ਜਿੱਤਿਆ
Ad Position 24
No active advertisement