14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਮਹਿਲਾ ਵਰਕਰਾਂ ਨਾਲ ਮੀਟਿੰਗ, ਮਨਜੀਤ ਕੌਰ ਬਣਾਈ ਪ੍ਰਧਾਨ <br/>

Ad Position 21
No active advertisement
ਮਹਿਲਾ ਆਗੂਆਂ ਨਾਲ ਸਮੂਹਿਕ ਤਸਵੀਰ ਦੌਰਾਨ ਰਵੀਪ੍ਰੀਤ ਸਿੰਘ ਸਿੱਧੂ | <br/> 13-06-2026
ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਆਪਣੀ ਰਿਹਾਇਸ਼ 'ਤੇ ਪਾਰਟੀ ਦੀਆਂ ਮਹਿਲਾ ਆਗੂਆਂ ਨਾਲ ਇਕ ਮੀਟਿੰਗ ਕੀਤੀ ਤੇ ਇਸੇ ਦੌਰਾਨ ਉਨ੍ਹਾਂ ਨੇ ਇਸਤਰੀ ਅਕਾਲੀ ਦਲ ਚ ਕੁਝ ਨਿਯੁਕਤੀਆਂ ਦਾ ਐਲਾਨ ਵੀ ਕੀਤਾ | ਜਿਸ ਤਹਿਤ ਬੀਬੀ ਮਨਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਸਰਕਲ ਰਾਮਾਂ ਦਿਹਾਤੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਟੀਮ ਸਿੱਧੂ ਵਲੋਂ ਮੁਹੱਈਆ ਜਾਣਕਾਰੀ ਅਨੁਸਾਰ ਰਵੀਪ੍ਰੀਤ ਸਿੰਘ ਸਿੱਧੂ ਨੇ ਮਹਿਲਾ ਆਗੂਆਂ ਨਾਲ ਮੀਟਿੰਗ ਦੌਰਾਨ ਉਨਾਂ ਨੂੰ ਅਪੀਲ ਕੀਤੀ ਕਿ 2027 ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਉਹ ਪਿੰਡ-ਪਿੰਡ ਇਸਤਰੀ ਅਕਾਲੀ ਦਲ ਦਾ ਗਠਨ ਕਰਕੇ ਵੱਧ ਤੋਂ ਵੱਧ ਔਰਤਾਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਦੱਸਣ ਕਿ ਅੱਜ ਤੱਕ ਮਹਿਲਾਵਾਂ ਲਈ ਜਿੰਨੀਆਂ ਵੀ ਲੋਕ ਭਲਾਈ ਸਕੀਮਾਂ ਆਈਆਂ ਉਹ ਅਕਾਲੀ ਸਰਕਾਰਾਂ ਸਮੇਂ ਹੀ ਹੋਂਦ ਚ ਆਈਆਂ ਜਦੋਂਕਿ ਮੌਜੂਦਾ ਸਰਕਾਰ ਅਤੇ ਕਾਂਗਰਸ ਸਰਕਾਰਾਂ ਨੇ ਤਾਂ ਮਹਿਲਾਵਾਂ ਲਈ ਆਈਆਂ ਸ਼ਗਨ ਸਕੀਮ ਅਤੇ ਸਕੂਲੀ ਵਿਦਿਆਰਥਣਾਂ ਲਈ ਮਾਈ ਭਾਗੋ ਸਾਈਕਲ ਸਕੀਮ ਨੂੰ ਬੰਦ ਹੀ ਕਰ ਦਿੱਤਾ | ਉਨ੍ਹਾਂ ਕਿਹਾ ਕਿ ਬੁਢਾਪਾ ਅਤੇ ਵਿਧਵਾ ਪੈਨਸ਼ਨ ਵੀ ਅਕਾਲੀ ਸਰਕਾਰਾਂ ਸਮੇਂ ਸ਼ੁਰੂ ਕੀਤੀ ਗਈ ਜਦੋਂਕਿ ਕਾਂਗਰਸ ਸਰਕਾਰ ਨੇ ਜਾਂ ਹੁਣ ਆਮ ਆਦਮੀ ਪਾਰਟੀ ਸਰਕਾਰ ਨੇ ਮਹਿਲਾਵਾਂ ਲਈ ਕੋਈ ਸਕੀਮ ਸ਼ੁਰੂ ਨਹੀ ਕੀਤੀ ਸਗੋਂ ਮੌਜੂਦਾ ਸਰਕਾਰ ਨੇ ਤਾਂ ਅਜੇ ਤੱਕ ਔਰਤਾਂ ਨੂੰ ਹਜ਼ਾਰ ਰੁਪਿਆ ਮਹੀਨਾ ਮਾਣ ਭੱਤਾ ਵੀ ਨਹੀਂ ਦਿੱਤਾ | ਉਨ੍ਹਾਂ ਅਪੀਲ ਕੀਤੀ ਕਿ ਮਹਿਲਾਵਾਂ ਤੱਕ ਪਹੁੰਚ ਕਰਕੇ ਅਕਾਲੀ ਦਲ ਨਾਲ ਜੋੜੋ ਤਾਂਕਿ 2027 'ਚ ਫਿਰ ਅਕਾਲੀ ਦਲ ਨੂੰ ਸੱਤਾ ਚ ਲਿਆਂਦਾ ਜਾ ਸਕੇ | ਇਸ ਮੌਕੇ ਉਨ੍ਹਾਂ ਨੇ ਬੀਬੀ ਸਰਬਜੀਤ ਕੌਰ ਨੂੰ ਜ਼ਿਲ੍ਹਾ ਸਕੱਤਰ ਤੇ ਬੀਬੀ ਜਸਵਿੰਦਰ ਕੌਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੋਟਭਾਈ ਰਜਵਾਹਾ ਟੁੱਟਣ ਨਾਲ 500 ਏਕੜ ਫ਼ਸਲਾਂ ਜਲਮਗਨ, ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਪਲਾਂ ਵਿਚ ਬਰਬਾਦ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ ਨੌਜਵਾਨਾਂ ਲਈ ਮੁਫ਼ਤ ਹੁਨਰ ਵਿਕਾਸ ਵਰਕਸ਼ਾਪ
Ad Position 24