14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਉਰਦੂ ਭਾਸ਼ਾ ਦੀ ਸਿਖਲਾਈ ਲਈ ਦਾਖ਼ਲੇ ਸ਼ੁਰੂ

Ad Position 21
No active advertisement
ਅਜੀਤ ਡੈਸਕ 13-06-2026
ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਸਦਰ ਮੁਕਾਮ ਬਠਿੰਡਾ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਨਵਾਂ 6 ਮਹੀਨੇ ਦਾ ਸਰਟੀਫ਼ਿਕੇਟ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਸੈਸ਼ਨ ਜੁਲਾਈ ਤੋਂ ਦਸੰਬਰ 2026 ਤੱਕ ਪੂਰੇ ਸ਼ੈਸਨ ਦੀ ਫੀਸ 500 ਰੁਪਏ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਹ ਸਿਖਲਾਈ 1 ਜੁਲਾਈ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਕਲਾਸ ਦਾ ਸਮਾਂ ਸ਼ਾਮ 05:15 ਤੋਂ 06:15 ਵਜੇ ਤੱਕ (ਇਕ ਘੰਟਾ) ਦਾ ਹੋਵੇਗਾ | ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸੰਬੰਧਤ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ 30 ਜੂਨ 2026 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵਿਖੇ ਆਪਣਾ ਨਾਂਅ ਦਰਜ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮੀਂਹ ਨੇ ਖੋਲ੍ਹੀ ਘਟੀਆ ਵਿਕਾਸ ਦੀ ਪੋਲ, ਇਕ ਮਹੀਨਾ ਪਹਿਲਾਂ ਹੀ ਬਣਾਈ ਇੰਟਰਲਾਕ ਟਾਈਲਾਂ ਦੀ ਸੜਕ ਧੱਸੀ <br/> ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਬਠਿੰਡਾ 'ਚ ਰੋਡ ਸ਼ੋਅ ਦੌਰਾਨ ਲੋਕਾਂ ਦਾ ਆਇਆ ਹੜ੍ਹ
Ad Position 24