13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਗੁ: ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਨਿੰਦਣਯੋਗ-ਜਥੇ: ਬਾਬਾ ਟੇਕ ਸਿੰਘ <br/>

Ad Position 21
No active advertisement
ਅਜੀਤ ਡੈਸਕ 13-06-2026
ਤਲਵੰਡੀ ਸਾਬੋ, 12 ਜੂਨ (ਰਣਜੀਤ ਸਿੰਘ ਰਾਜੂ)-ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਮਿ੍ਤਸਰ ਸਾਹਿਬ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚੋਂ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਘਟਨਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਮੰਦਭਾਗਾ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪ੍ਰਗਟਾਏ ਖ਼ਦਸ਼ਿਆਂ ਤੇ ਸਵਾਲਾਂ ਦਾ ਪੂਰਨ ਸਮੱਰਥਨ ਕਰਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ | ਪ੍ਰੈੱਸ ਬਿਆਨ ਰਾਹੀਂ ਬਾਬਾ ਟੇਕ ਸਿੰਘ ਨੇ ਕਿਹਾ ਕਿ ਇਹ ਮਾਮਲਾ ਬਿਲਕੁਲ ਦਸੰਬਰ 2021 'ਚ ਸ੍ਰੀ ਦਰਬਾਰ ਸਾਹਿਬ ਅੰਦਰ ਹੋਈ ਬੇਅਦਬੀ ਦੀ ਕੋਸ਼ਿਸ਼ ਵਰਗਾ ਹੈ, ਜਿਥੇ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਸੀ | ਉਨ੍ਹਾਂ ਕਿਹਾ ਕਿ 2021 ਦੀ ਘਟਨਾ ਦੇ ਦੋਸ਼ੀ ਦੀ ਅੱਜ ਤੱਕ ਪਛਾਣ ਨਾ ਕਰ ਸਕਣਾ ਪੰਜਾਬ ਸਰਕਾਰ ਦੀ ਨਾਕਾਮੀ ਹੈ ਅਤੇ ਉਸੇ ਕਾਰਨ ਹੀ ਅਜਿਹੇ ਸ਼ਰਾਰਤੀ ਅਨਸਰਾਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ | ਸਿੰਘ ਸਾਹਿਬ ਨੇ ਕਿਹਾ ਕਿ ਦੋਸ਼ੀ ਵਿਅਕਤੀ ਕੋਲੋਂ ਕੋਈ ਵੀ ਪਛਾਣ ਪੱਤਰ ਨਾ ਮਿਲਣਾ ਸਾਫ਼ ਇਸ਼ਾਰਾ ਕਰਦਾ ਹੈ ਕਿ ਇਹ ਕੋਈ ਆਮ ਘਟਨਾ ਨਹੀਂ, ਸਗੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਲਈ ਰਚੀ ਗਈ ਕਿਸੇ ਬਹੁਤ ਵੱਡੀ ਅਤੇ ਡੂੰਘੀ ਸਾਜ਼ਸ਼ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਹਿਰਾਸਤ 'ਚ ਹੈ ਜੇਕਰ ਪੁਲਿਸ ਇਸ ਵਾਰ ਵੀ ਅਸਲ ਸਾਜ਼ਸ਼ਕਾਰਾਂ ਦਾ ਪਰਦਾਫਾਸ਼ ਕਰਨ 'ਚ ਨਾਕਾਮ ਰਹਿੰਦੀ ਹੈ, ਤਾਂ ਸਰਕਾਰ ਦੀ ਨੀਅਤ ਤੇ ਕਾਰਗੁਜ਼ਾਰੀ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋਣਗੇ | ਸਿੰਘ ਸਾਹਿਬ ਨੇ ਸਿੱਖ ਜਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਪੰਥਕ ਪਹਿਰੇਦਾਰੀ ਦੇ ਤਹਿਤ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਹਰ ਇਕ ਸ਼ੱਕੀ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਰੋਗੀ ਔਰਤ ਨੂੰ ਹਸਪਤਾਲ ਦਾਖਲ ਕਰਵਾਇਆ ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਤੇ ਅਮਨ ਕਾਨੂੰਨ ਦੇ ਮੁੱਦੇ 'ਤੇ ਫ਼ੇਲ੍ਹ ਸਾਬਿਤ ਹੋਈ 'ਆਪ' ਸਰਕਾਰ-ਗੁਰਬਾਜ਼ ਸਿੰਘ ਸਿੱਧੂ <br/>
Ad Position 24