ਬੁਢਲਾਡਾ, 14 ਜੂਨ (ਸਵਰਨ ਸਿੰਘ ਰਾਹੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਦੀ ਸੰਗਤ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16,17 ਅਤੇ 18 ਜੂਨ ਨੂੰ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰੂ ਘਰ ਕਮੇਟੀ ਪ੍ਰਧਾਨ ਗੁਰਨਾਮ ਸਿੰਘ ਕੋਹਲੀ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਲਈ ਸੰਗਤਾਂ ਨੂੰ ਉਤਸ਼ਾਹਿਤ ਕਰਨ ਲਈ ਰੋਜ਼ਾਨਾ ਅੰਮਿ੍ਤ ਵੇਲੇ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜੋ 16 ਜੂਨ ਤੱਕ ਜਾਰੀ ਰਹਿਣਗੀਆਂ | ਉਨ੍ਹਾਂ ਦੱਸਿਆ ਕਿ 16 ਜੂਨ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ ਅਤੇ ਇਸੇ ਦਿਨ ਬਾਅਦ ਦੁਪਹਿਰ 2 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ 'ਚ ਬਾਬਾ ਦੀਪ ਸਿੰਘ ਗਤਕਾ ਅਖਾੜਾ ਪਾਰਟੀ, ਭਾਰਤ ਬੈਂਡ ਸੁਨਾਮ, ਵੱਖ-ਵੱਖ ਲੋਕਲ ਗੁਰੂ ਘਰ ਕਮੇਟੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸ਼ਹਿਰ ਦੀਆਂ ਸੰਗਤਾਂ ਹਾਜ਼ਰੀਆਂ ਭਰਨਗੀਆਂ | ਗੁਰਪੁਰਬ ਸਮਾਗਮਾਂ ਦੇ ਆਖ਼ਰੀ ਦਿਨ 18 ਜੂਨ ਨੂੰ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੁਪਹਿਰ 11:30 ਵਜੇ ਤੱਕ ਪ੍ਰਸਿੱਧ ਪ੍ਰਚਾਰਕ ਭਾਈ ਗੁਰਨਾਮ ਸਿੰਘ ਰਾਮਾਂ ਮੰਡੀ ਵਾਲੇ ਅਤੇ ਸਥਾਨਕ ਰਾਗੀ ਭਾਈ ਸੁਖਵਿੰਦਰ ਸਿੰਘ ਸੀਤਲ ਤੇ ਭਾਈ ਜਸਵਿੰਦਰ ਸਿੰਘ ਨਿੱਕਾ ਦੇ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਉਣਗੇ |
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ <br/>
ਅਜੀਤ ਡੈਸਕ
15-06-2026